ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਬਹਾਦਰ ਫੋਰਸ ਹੈ ਸ਼ੁਰੂ ਤੋਂ ਹੀ ਬਹੁਤ ਵਧੀਆਂ ਤਰੀਕੇ ਨਾਲ ਡਿਊਟੀ ਕਰ ਰਹੀ ਹੈ।
ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਅੱਜ ਬਤੌਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਕਾਰਜਭਾਰ ਸੰਭਾਲਿਆ। ਇਸ ਉਪਰੰਤ ਉਨਾਂ ਨੇ ਕਿਹਾ ਕਿ ਵੱਡੇ ਭਾਗਾਂ ਨਾਲ ਗੁਰੂ ਨਗਰੀ ਵਿੱਚ ਸੇਵਾ ਦਾ ਮੌਕਾ ਮਿਲਦਾ ਹੈ। ਪੰਜਾਬ ਸਰਕਾਰ ਵੱਲੋ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਤਨਦੇਹੀ ਤੇ ਨਿਸ਼ਟਾ ਨਾਲ ਨਿਭਾਉਂਣਗੇ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਤੇ ਅਮਨ-ਸ਼ਾਤੀ ਨੂੰ ਬਹਾਲ ਰੱਖਣਾ ਮੁੱਖ ਤਰਜ਼ੀਹ ਹੋਵੇਗੀ। ਸਮਾਜ ਦੇ ਮਾੜੇ ਅਨਸਰਾਂ, ਗੈਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰੋਫੈਸ਼ਨਲ ਤਰੀਕੇ ਨਾਲ ਜੀਰੋ ਟੋਲਰੇਸ ਪਾਲਿਸੀ ਤਹਿਤ ਕੰਮ ਕੀਤਾ ਜਾਵੇਗਾ। ਪੁਲਿਸ ਦੀ ਮੁੱਢਲੀ ਡਿਊਟੀ ਕ੍ਰਾਈਮ ਨੂੰ Prevention & Detection ਕਰਨਾ ਹੁੰਦਾ ਹੈ। ਦਿਨ-ਰਾਤ ਸਮੇਂ ਪੁਲਿਸ ਦੀ ਵਿਜ਼ੀਬਿਲਟੀ ਵਧਾਈ ਜਾਵੇਗੀ। ਸਾਈਬਰ ਕ੍ਰਾਈਮ ਵੱਲ ਵਿਸ਼ੇਸ਼ ਧਿਆਨ ਦੇ ਕੇ Online ਠੱਗੀ ਕਰਨ ਵਾਲਿਆਂ ਦੇ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ।
ਨਸ਼ੇ ਨੂੰ ਖਤਮ ਕਰਨ ਲਈ ਲੋਕਾਂ ਅਤੇ ਮੀਡੀਆਂ ਦੇ ਸਹਿਯੋਗ ਦੀ ਆਸ ਕੀਤੀ। ਕਮਿਸ਼ਨਰੇਟ ਅੰਮ੍ਰਿਤਸਰ ਦੀ ਪੁਲਿਸ ਪਬਲਿਕ ਦੀ ਹਰ ਸਮੇ ਸੇਵਾ ਤੇ ਸੁਰੱਖਿਆ ਲਈ ਤੱਤਪਰ ਹੈ।
ਗੁਰੂ ਨਗਰੀ ਅੰਮ੍ਰਿਤਸਰ ਵਿਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ, ਯਾਤਰੀਆਂ ਨੂੰ ਟਰੈਫਿਕ ਸਬੰਧੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਜੋ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਵੱਲ ਖਾਸ ਧਿਆਨ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਬਹਾਦਰ ਫੋਰਸ ਹੈ ਸ਼ੁਰੂ ਤੋਂ ਹੀ ਬਹੁਤ ਵਧੀਆਂ ਤਰੀਕੇ ਨਾਲ ਡਿਊਟੀ ਕਰ ਰਹੀ ਹੈ। ਅੰਮ੍ਰਿਤਸਰ ਸਿਟੀ ਪੁਲਿਸ ਦੇ ਕਰਮਚਾਰੀਆਂ ਦੀ ਭਲਾਈ ਵੱਲ ਖਾਸ ਧਿਆਨ ਦੇ ਕੇ ਉਹਨਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ।
ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਅਹੁਦਾ ਸੰਭਾਲਨ ਤੋਂ ਪਹਿਲਾਂ ਅਹਿਮ ਅਹੁਦਿਆਂ ’ਤੇ ਸੇਵਾ ਨਿਭਾ ਚੁੱਕੇ ਹਨ।