ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿੱਚ ਡਰਾਈ ਡੇਅ ਵਜੋਂ ਮਨਾਇਆ ਜਾਵੇਗਾ। ਇਸ ਦਾ ਮਤਲਬ ਹੈ ਕਿ ਹੁਣ ਹਰ ਸਾਲ 24 ਨਵੰਬਰ ਨੂੰ ਰਾਜਧਾਨੀ ‘ਚ ਡਰਾਈ ਡੇਅ ਹੋਵੇਗਾ। ਜਦੋਂ ਕਿ 25 ਦਸੰਬਰ ਨੂੰ ਕ੍ਰਿਸਮਿਸ ਦਿਵਸ ਹੋਣ ਦੇ ਬਾਵਜੂਦ ਡਰਾਈ ਡੇ ਨਹੀਂ ਹੋਵੇਗਾ। ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਨੇ ਇਸ ਬਾਰੇ ਪਹਿਲਾਂ ਐਲਾਨ ਕੀਤਾ ਸੀ।
ਹਿੰਦੂ ਧਰਮ ਨੂੰ ਬਚਾਉਣ ਲਈ ਦਿੱਤੀ ਸੀ ਸ਼ਹੀਦੀ
ਦੱਸ ਦੇਈਏ ਕਿ 24 ਨਵੰਬਰ 2023 ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਗੁਰੂ ਤੇਗ ਬਹਾਦਰ ਜੀ ਦਾ ਜਨਮ ਅੰਮ੍ਰਿਤਸਰ ਵਿੱਚ 21 ਅਪ੍ਰੈਲ, 1621 ਨੂੰ ਮਾਤਾ ਨਾਨਕੀ ਅਤੇ ਸਿੱਖਾਂ ਦੇ ਛੇਵੇਂ ਗੁਰੂ ਗੁਰੂ ਹਰਗੋਬਿੰਦ ਜੀ ਦੇ ਘਰ ਹੋਇਆ ਸੀ। ਗੁਰੂ ਤੇਗ ਬਹਾਦਰ ਜੀ ਗੁਰੂ ਹਰਗੋਬਿੰਦ ਸਾਹਿਬ ਦੇ ਸਭ ਤੋਂ ਛੋਟੇ ਪੁੱਤਰ ਸਨ। ਗੁਰੂ ਤੇਗ ਬਹਾਦਰ ਜੀ ‘ਹਿੰਦ ਦੀ ਚਾਦਰ’ ਦੇ ਨਾਂ ਨਾਲ ਵੀ ਲੋਕਾਂ ਵਿੱਚ ਪ੍ਰਸਿੱਧ ਹਨ। ਹਿੰਦੂ ਧਰਮ ਨੂੰ ਬਚਾਉਣ ਲਈ, ਉਨ੍ਹਾਂ ਨੇ ਮੁਗਲ ਸ਼ਾਸਕ ਔਰੰਗਜ਼ੇਬ ਨਾਲ ਸਿੱਧੀ ਟੱਕਰ ਲੈ ਕੇ ਸ਼ਹੀਦੀ ਦਿੱਤੀ ਸੀ