ਹਰਿਆਣਾ ਵਿੱਚ ਵੀਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਅੰਬਾਲਾ-ਦਿੱਲੀ-ਜੰਮੂ ਰਾਸ਼ਟਰੀ ਰਾਜ ਮਾਰਗ ‘ਤੇ ਇਕ ਬੱਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖਮੀ ਹੋ ਗਏ।
ਜ਼ਖ਼ਮੀਆਂ ਦਾ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਹਰਿਆਣਾ ਵਿੱਚ ਵੀਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਅੰਬਾਲਾ-ਦਿੱਲੀ-ਜੰਮੂ ਰਾਸ਼ਟਰੀ ਰਾਜ ਮਾਰਗ ‘ਤੇ ਇਕ ਬੱਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖਮੀ ਹੋ ਗਏ। ਜ਼ਖ਼ਮੀਆਂ ਦਾ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।
ਵਾਹਨਾਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ। ਭਿਆਨਕ ਟੱਕਰ ਕਾਰਨ ਜ਼ਖਮੀ ਵਾਹਨਾਂ ਦੇ ਅੰਦਰ ਹੀ ਫਸ ਗਏ। ਰਾਹਗੀਰਾਂ ਨੇ ਕਿਸੇ ਤਰ੍ਹਾਂ ਜ਼ਖਮੀ ਲੋਕਾਂ ਨੂੰ ਗੱਡੀ ਦੇ ਮਲਬੇ ‘ਚੋਂ ਬਾਹਰ ਕੱਢਿਆ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ।