Tuesday, October 15, 2024
Google search engine
HomeDeshਮੌੜ ਮੰਡੀ ਧਮਾਕੇ ਦੀ ਜਾਂਚ ਤੋਂ High Court ਸੰਤੁਸ਼ਟ, ਪਟੀਸ਼ਨ ਦਾ ਨਿਪਟਾਰਾ,...

ਮੌੜ ਮੰਡੀ ਧਮਾਕੇ ਦੀ ਜਾਂਚ ਤੋਂ High Court ਸੰਤੁਸ਼ਟ, ਪਟੀਸ਼ਨ ਦਾ ਨਿਪਟਾਰਾ, SIT ਨੇ ਸੌਂਪੀ ਸੀਲਬੰਦ ਰਿਪੋਰਟ

ਪਟੀਸ਼ਨਰ ਨੇ ਦੋਸ਼ ਲਾਇਆ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸਹੀ ਜਾਂਚ ਨਹੀਂ ਕੀਤੀ। 

ਐਸਆਈਟੀ ਨੇ ਮੌੜ ਮੰਡੀ ਧਮਾਕੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਵਿੱਚ ਸੀਲਬੰਦ ਰਿਪੋਰਟ ਸੌਂਪ ਦਿੱਤੀ ਹੈ। ਇਸ ਰਿਪੋਰਟ ਨੂੰ ਦੇਖਦਿਆਂ ਹਾਈ ਕੋਰਟ ਨੇ ਜਾਂਚ ‘ਤੇ ਤਸੱਲੀ ਪ੍ਰਗਟ ਕਰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਗੁਰਜੀਤ ਸਿੰਘ ਪੱਤਣ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੀ ਗੱਲ ਕਹਿ ਕੇ ਢੁਕਵੇਂ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਸੀ। ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਜਾਂਚ ਲਈ ਐਸਆਈਟੀ 2019 ਵਿੱਚ, ਹਾਈ ਕੋਰਟ ਨੇ ਐੱਸਆਈਟੀ ਵੱਲੋਂ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਸਰਕਾਰ ਨੂੰ ਇੱਕ ਨਵੀਂ ਐਸਆਈਟੀ ਗਠਿਤ ਕਰਨ ਦਾ ਹੁਕਮ ਦਿੱਤਾ ਸੀ। ਸਤੰਬਰ 2020 ਵਿੱਚ ਹਾਈ ਕੋਰਟ ਨੇ ਐਸਆਈਟੀ ਨੂੰ ਦੋ ਹਫ਼ਤਿਆਂ ਵਿੱਚ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ।

ਪਟੀਸ਼ਨਰ ਨੇ ਦੋਸ਼ ਲਾਇਆ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸਹੀ ਜਾਂਚ ਨਹੀਂ ਕੀਤੀ। ਪਟੀਸ਼ਨਕਰਤਾ ਨੇ ਕਿਹਾ ਕਿ ਧਮਾਕੇ ’ਚ ਡੇਰਾ ਸੱਚਾ ਸੌਦਾ ਦਾ ਹੱਥ ਸੀ ਅਤੇ ਜੇਲ ’ਚ ਬੰਦ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।

ਇਸ ਮਾਮਲੇ ‘ਚ ਪਿਛਲੀ ਸੁਣਵਾਈ ’ਤੇ ਪੰਜਾਬ ਸਰਕਾਰ ਨੇ ਸਟੇਟਸ ਰਿਪੋਰਟ ਦਾਇਰ ਕਰ ਕੇ ਹਾਈਕੋਰਟ ਨੂੰ ਦੱਸਿਆ ਸੀ ਕਿ ਇਸ ਮਾਮਲੇ ਦੇ ਤਿੰਨੇ ਦੋਸ਼ੀ ਅਜੇ ਫਰਾਰ ਹਨ, ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰ ਲਈਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਦੀ ਜਾਇਦਾਦ ਦੀ ਨਿਲਾਮੀ ਹੋਈ ਪਰ ਕੋਈ ਬੋਲੀ ਦੇਣ ਲਈ ਅੱਗੇ ਨਹੀਂ ਆਇਆ। ਹੁਣ ਤਿੰਨਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ।

ਬਠਿੰਡਾ ਦੇ ਐਸਐਸਪੀ ਦੀਪਕ ਪਾਰੀਕ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਤਿੰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਮੰਗਲਵਾਰ ਨੂੰ ਐਸਆਈਟੀ ਨੇ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਹੈ।

ਹਾਈ ਕੋਰਟ ਨੇ ਕਿਹਾ ਕਿ ਅਸੀਂ ਜਾਂਚ ਤੋਂ ਸੰਤੁਸ਼ਟ ਹਾਂ ਅਤੇ ਉਮੀਦ ਕਰਦੇ ਹਾਂ ਕਿ ਇਹ ਜਲਦੀ ਹੀ ਪੂਰੀ ਹੋ ਜਾਵੇਗੀ। ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ ਆਜ਼ਾਦੀ ਦਿੱਤੀ ਹੈ ਕਿ ਜੇਕਰ ਇਸ ਮਾਮਲੇ ਦੀ ਜਾਂਚ ਭਵਿੱਖ ਵਿੱਚ ਅਟਕ ਜਾਂਦੀ ਹੈ ਤਾਂ ਉਹ ਦੁਬਾਰਾ ਪਟੀਸ਼ਨ ਦਾਇਰ ਕਰ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments