Tuesday, February 4, 2025
Google search engine
Homelatest NewsHoliday Alert ! 4 ਮਾਰਚ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ...

Holiday Alert ! 4 ਮਾਰਚ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ, ਪੰਜਾਬ ਦੇ ਇਸ ਜ਼ਿਲ੍ਹੇ ਦੇ DC ਵੱਲੋਂ ਹੁਕਮ ਜਾਰੀ

ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ (Dera Baba Nanak) ਵਿਖੇ ਹਰ ਸਾਲ ਸ੍ਰੀ ਚੋਹਲਾ ਸਾਹਿਬ (Sri Chohla Sahib) ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਮੇਲੇ ‘ਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਹਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ‘ਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਤੇ ਗੈਰ-ਸਰਕਾਰੀ ਵਿੱਦਿਅਕ ਸੰਸਥਾਵਾਂ ‘ਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments