ਪਵਨ ਖੇੜਾ ਨੇ ਕਿਹਾ, “ਛੇ ਖਿਡਾਰੀਆਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਵਾਈ ਸੀ।
ਵਿਨੇਸ਼ ਫੋਗਾਟ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਜੁਲਾਨਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੇਗੀ। ਵਿਨੇਸ਼ ਫੋਗਾਟ ਨੂੰ ਕਾਂਗਰਸ ਪਾਰਟੀ ਤੋਂ ਟਿਕਟ ਮਿਲਣ ਤੋਂ ਬਾਅਦ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਲਗਾਤਾਰ ਬਿਆਨ ਦੇ ਰਹੇ ਹਨ। ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਵਿਨੇਸ਼ ਫੋਗਾਟ ਨੂੰ ਮੋਹਰੇ ਵਾਂਗ ਵਰਤ ਰਹੀ ਹੈ।
ਅੰਦੋਲਨ ਪਿੱਛੇ ਕਾਂਗਰਸ ਦੀ ਸਾਜ਼ਿਸ਼
ਉਨ੍ਹਾਂ ਕਿਹਾ ਕਿ ਵਿਨੇਸ਼ ਅਤੇ ਬਜਰੰਗ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਗੱਲ ਸੱਚ ਸਾਬਤ ਹੋ ਗਈ ਹੈ ਕਿ ਉਨ੍ਹਾਂ ਖ਼ਿਲਾਫ਼ ਮਹਿਲਾ ਪਹਿਲਵਾਨਾਂ ਦਾ ਅੰਦੋਲਨ ਕਾਂਗਰਸ ਦੀ ਸਾਜ਼ਿਸ਼ ਸੀ। ਪਿਛਲੇ ਸਾਲ ਮਹਿਲਾ ਪਹਿਲਵਾਨਾਂ ਨੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਅੰਦੋਲਨ ਕੀਤਾ ਸੀ।
ਬ੍ਰਿਜਭੂਸ਼ਣ ਸਿੰਘ ਦੇ ਬਿਆਨ ‘ਤੇ ਕਾਂਗਰਸ ਭੜਕੀ
ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਇਸ ਬਿਆਨ ਦੀ ਕਾਂਗਰਸੀ ਆਗੂ ਪਵਨ ਖੇੜਾ ਨੇ ਆਲੋਚਨਾ ਕੀਤੀ ਹੈ। ਪਵਨ ਖੇੜਾ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (BJP) ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਭਾਜਪਾ ਗ਼ਲਤ ਲੋਕਾਂ ਲਈ ਸਟੈਂਡ ਲੈਂਦੀ ਹੈ ਅਤੇ ਕਾਂਗਰਸ ਗ਼ਲਤ ਦੇ ਖ਼ਿਲਾਫ਼ ਆਵਾਜ਼ ਉਠਾਉਂਦੀ ਹੈ।
ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦੇ ਹੋਏ ਪਵਨ ਖੇੜਾ ਨੇ ਕਿਹਾ, “ਜੋ ਕੋਈ ਵੀ ਗ਼ਲਤ ਕੰਮ ਕਰਦਾ ਹੈ, ਭਾਜਪਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਹ ਭਾਜਪਾ ਦੇ ਨਾਲ ਖੜ੍ਹੇ ਹਨ। ਜੋ ਲੋਕ ਬੇਇਨਸਾਫ਼ੀ ਦਾ ਸਾਹਮਣਾ ਕਰਦੇ ਹਨ, ਕਾਂਗਰਸ ਉਨ੍ਹਾਂ ਲਈ ਲੜਦੀ ਹੈ ਅਤੇ ਆਪਣੀ ਆਵਾਜ਼ ਉਠਾਉਂਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਨੂੰ ਉਠਾਏਗੀ।”
ਪਵਨ ਖੇੜਾ ਨੇ ਕਿਹਾ, “ਛੇ ਖਿਡਾਰੀਆਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਵਾਈ ਸੀ। ਕੀ ਤੁਸੀਂ ਦੇਖਿਆ ਹੈ ਕਿ ਉਸ ‘ਤੇ ਕਿਹੜੀਆਂ ਧਾਰਾਵਾਂ ਲਗਾਈਆਂ ਗਈਆਂ ਹਨ? ਉਸ ਦੀ ਇਸ ਤਰ੍ਹਾਂ ਦੀ ਗੱਲ ਕਰਨ ਦੀ ਹਿੰਮਤ ਕਿਵੇਂ ਹੋਈ? ਸਾਨੂੰ ਮਾਣ ਹੈ ਕਿ ਅਸੀਂ ਧੀਆਂ ਦੇ ਨਾਲ ਖੜ੍ਹੇ ਹਾਂ, ਖੜ੍ਹੇ ਹਾਂ ਅਤੇ ਅੱਗੇ ਵੀ ਰਹਾਂਗੇ।”