ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਸਖ਼ਤੀ ਦਿਖਾਉਂਦੇ ਹੋਏ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਤੋਂ ਜਾਣਕਾਰੀ ਮੰਗੀ ਹੈ ਅਤੇ ਉਨ੍ਹਾਂ ਤੋਂ ਪੁੱਛਿਆ ਹੈ ਕਿ ਅਜਿਹੇ ਕਿੰਨੇ ਗੀਤਾਂ ‘ਤੇ ਐਫਆਈਆਰ ਦਰਜ ਹੋਈ ਹੈ ਅਤੇ ਉਹ ਕਿਹੜੇ ਗੀਤ ਹਨ।ਹਾਲਾਂਕਿ ਪੰਜਾਬ ਸਰਕਾਰ ਨੇ ਕਿਹਾ ਕਿ ਉਹ ਇਨ੍ਹਾਂ ਗੀਤਾਂ ‘ਤੇ ਪਾਬੰਦੀ ਨਹੀਂ ਲਗਾ ਸਕਦੀ ਕਿਉਂਕਿ ਇਹ ਸੈਂਸਰ ਬੋਰਡ ਦਾ ਕੰਮ ਹੈ। ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਜਦੋਂ ਹਾਈਕੋਰਟ ਨੇ ਹੀ ਅਜਿਹੇ ਗੀਤਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ ਤਾਂ ਫਿਰ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।ਹਾਈ ਕੋਰਟ ਨੇ ਅਸਲਾ ਲਾਇਸੈਂਸ ਮਾਮਲੇ ਵਿੱਚ ਡੀਜੀਪੀ ਤੋਂ ਜਵਾਬ ਮੰਗਿਆ ਹੈ। ਹਾਈਕੋਰਟ ਨੇ ਹਰਿਆਣਾ ਸਮੇਤ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਸਰਕਾਰ ਨੇ ਕਿਹਾ ਕਿ ਉਹ ਇਨ੍ਹਾਂ ਗੀਤਾਂ ‘ਤੇ ਪਾਬੰਦੀ ਨਹੀਂ ਲਗਾ ਸਕਦੀ, ਕਿਉਂਕਿ ਇਹ ਸੈਂਸਰ ਬੋਰਡ ਦਾ ਕੰਮ ਹੈ। ਅਗਲੀ ਸੁਣਵਾਈ 17 ਮਈ ਨੂੰ ਹੋਵੇਗੀ।