ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਐਮਐਸਸੀ ਕਰ ਰਹੀ ਸੀ,
ਇਸੇ ਸ਼ਹਿਰ ਦੇ ਰਹਿਣ ਵਾਲੇ ਮਾਲ ਵਿਭਾਗ ਦੇ ਪਟਵਾਰੀ ਨੇ ਲੜਕੀ ਦੀਆਂ ਨਿੱਜੀ ਤਸਵੀਰਾਂ ਇੰਟਰਨੈੱਟ ਮੀਡੀਆ ‘ਤੇ ਅਪਲੋਡ ਕਰ ਦਿੱਤੀਆਂ ਕਿਉਂਕਿ ਉਸ ਨੇ ਉਸ ਨਾਲ ਵਿਆਹ ਕਰਵਾਉਣ ਨਹੀਂ ਕਵਰਾਇਆ। ਉਸ ਵੱਲੋਂ ਦਿੱਤੀ ਸ਼ਿਕਾਇਤ ’ਤੇ ਪੁਲਿਸ ਨੇ ਪਟਵਾਰੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਉਨ੍ਹਾਂ ਦੀ ਸ਼ਿਕਾਇਤ ‘ਤੇ ਕਾਰਵਾਈ ਨਹੀਂ ਕੀਤੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਐਮਐਸਸੀ ਕਰ ਰਹੀ ਸੀ, ਜਿੱਥੇ ਭੁਪਿੰਦਰ ਸਿੰਘ ਨਾਂ ਦਾ ਨੌਜਵਾਨ ਵੀ ਪੜ੍ਹਦਾ ਸੀ। ਉੱਥੇ ਦੋਵਾਂ ਦੀ ਜਾਣ-ਪਛਾਣ ਹੋ ਗਈ। ਉਦੋਂ ਹੀ ਭੁਪਿੰਦਰ ਸਿੰਘ ਨੇ ਦੋਵਾਂ ਦੀਆਂ ਨਿੱਜੀ ਤਸਵੀਰਾਂ ਆਪਣੇ ਮੋਬਾਈਲ ‘ਚ ਰੱਖ ਲਈਆਂ। ਇਸ ਤੋਂ ਬਾਅਦ ਉਸ ਨੇ ਆਪਣੀ ਲੜਕੀ ਦਾ ਵਿਆਹ ਮਲੇਰਕੋਟਲਾ ਵਿਖੇ ਕਰਵਾ ਦਿੱਤਾ। ਪਰ ਉਕਤ ਭੁਪਿੰਦਰ ਸਿੰਘ ਉਸ ‘ਤੇ ਲੜਕੀ ਦਾ ਵਿਆਹ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਇਸ ਤੋਂ ਨਿਰਾਸ਼ ਹੋ ਕੇ ਉਕਤ ਵਿਅਕਤੀ ਨੇ ਉਸ ਦੀ ਧੀ ਦੀਆਂ ਨਿੱਜੀ ਤਸਵੀਰਾਂ ਇੰਸਟਾਗ੍ਰਾਮ ‘ਤੇ ਉਸ ਦੀ ਹੀ ਆਈਡੀ ਬਣਾ ਕੇ ਪੋਸਟ ਕਰ ਦਿੱਤੀਆਂ, ਇੰਨਾ ਹੀ ਨਹੀਂ ਉਸ ਨਾਲ ਜਾਅਲੀ ਮੈਰਿਜ ਸਰਟੀਫਿਕੇਟ ਵੀ ਬਣਾ ਲਿਆ। ਜਿਸ ਨੂੰ ਉਹ ਉਸ ਦੀ ਧੀ ਦੇ ਸਹੁਰਿਆਂ ਨੂੰ ਦਿਖਾ ਕੇ ਉਸ ਨੂੰ ਤਲਾਕ ਦੇਣ ਲਈ ਕਹਿੰਦਾ ਹੈ। ਇੰਨਾ ਹੀ ਨਹੀਂ ਉਕਤ ਵਿਅਕਤੀ ਵੱਲੋਂ ਉਸ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਪੁਲਿਸ ਨੇ ਲੜਕੀ ਦੇ ਪਿਤਾ ਵੱਲੋਂ ਦਿੱਤੀ ਸ਼ਿਕਾਇਤ ’ਤੇ ਪਟਵਾਰੀ ਭੁਪਿੰਦਰ ਸਿੰਘ ਖ਼ਿਲਾਫ਼ ਥਾਣਾ ਸਦਰ ਮੋਗਾ ‘ਚ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਹਰਮੇਸ਼ ਲਾਲ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।