Tuesday, October 15, 2024
Google search engine
HomeDeshਸਿੱਧੀ ਭਰਤੀ ਵਾਲੇ ਮੁਲਾਜ਼ਮਾਂ ਲਈ ਅਹਿਮ ਖਬਰ ! ਸਿੱਖਿਆ ਵਿਭਾਗ ਪੰਜਾਬ ਨੇ...

ਸਿੱਧੀ ਭਰਤੀ ਵਾਲੇ ਮੁਲਾਜ਼ਮਾਂ ਲਈ ਅਹਿਮ ਖਬਰ ! ਸਿੱਖਿਆ ਵਿਭਾਗ ਪੰਜਾਬ ਨੇ ਸਾਰੇ DEOs ਨੂੰ ਦਿੱਤੇ ਇਹ ਨਿਰਦੇਸ਼

ਵਿਭਾਗ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਕਈ ਜ਼ਿਲ੍ਹਿਆਂ ਵੱਲੋਂ ਇਹ ਸੂਚਨਾ ਅਜੇ ਤਕ ਪ੍ਰਾਪਤ ਨਹੀਂ ਹੋਈ ਹੈ।

ਪੰਜਾਬ ਸਿੱਖਿਆ ਵਿਭਾਗ (Department of School Education Punjab) ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ (DEOs) ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ 2016 ਤੋਂ ਬਾਅਦ ਸਿੱਧੀ ਭਰਤੀ (Directly Recruited) ਦੇ ਜ਼ਰੀਏ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਦਿੱਤੇ ਗਏ ਇਨਕਰੀਮੈਂਟ ਦੇ ਲਾਭਾਂ ਸਬੰਧੀ ਸੂਚਨਾ ਮੁਹੱਈਆ ਕਰਵਾਉਣ।

ਇਕ ਹਾਲੀਆ ਪੱਤਰ ‘ਚ ਵਿਭਾਗ ਨੇ ਇਹ ਸਪਸ਼ਟੀਕਰਨ ਮੰਗਿਆ ਹੈ ਕਿ ਸਾਲ 2016 ਤੋਂ ਬਾਅਦ ਸਿੱਧੀ ਭਰਤੀ ਦੇ ਕੋਟੇ ਤਹਿਤ ਜੁਆਇਨ ਕੀਤੇ ਮੁਲਾਜ਼ਮਾਂ ਦੀ ਪੇ-ਫਿਕਸੇਸ਼ਨ ਸਬੰਧੀ ਸੂਚਨਾ ਮੁੱਖ ਦਫਤਰ ਨੂੰ ਭੇਜਣੀ ਸੀ। ਵਿਭਾਗ ਨੇ ਦੱਸਿਆ ਕਿ ਇਹ ਜਾਣਕਾਰੀ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਮਕਸਦ ਨਾਲ ਮਹੱਤਵਪੂਰਨ ਹੈ।

ਵਿਭਾਗ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਕਈ ਜ਼ਿਲ੍ਹਿਆਂ ਵੱਲੋਂ ਇਹ ਸੂਚਨਾ ਅਜੇ ਤਕ ਪ੍ਰਾਪਤ ਨਹੀਂ ਹੋਈ ਹੈ। ਇਸ ਲਈ ਸੰਬੰਧਤ ਅਧਿਕਾਰੀਆਂ ਨੂੰ ਮੁੜ ਨਿਰਦੇਸ਼ ਦਿੱਤੇ ਗਏ ਹਨ ਕਿ ਸੂਚਨਾ ਤੁਰੰਤ ਭੇਜਣੀ ਯਕੀਨੀ ਬਣਾਈ ਜਾਵੇ, ਜਿਸ ਵਿਚ ਸਬੰਧਤ ਬ੍ਰਾਂਚ ਅਫਸਰਾਂ ਤੋਂ ਚੈੱਕ ਅਤੇ ਵੈਟ ਕਰਵਾਉਣ ਦੀ ਜ਼ਰੂਰਤ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments