ਛੋਟੇਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਭਾਈ ਅੰਮ੍ਰਿਤ ਪਾਲ ਸਿੰਘ ਜੀ ਆਵਾਜ਼ ਨੂੰ ਦਬਾਉਣ ਖਾਤਰ ਉਹਨਾਂ ਖ਼ਿਲਾਫ਼ ਝੂਠੇ ਕੇਸ ਬਣਾਏ ਗਏ ਹਨ
ਲੋਕ ਸਭਾ ਹਲਕਾ ਖੰਡੂਰ ਸਾਹਿਬ ਦੇ ਲੱਖਾਂ ਵੋਟਰਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਵਾਉਣ ਦੇ ਮਨੋਰਥ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣ ਦੇ ਬਾਅਦ ਵੀ ਉਨ੍ਹਾਂ ਤੇ ਲੱਗਾ ਨੈਸ਼ਨਲ ਸਿਕਿਉਰਟੀ ਐਕਟ ਲੋਕਤੰਤਰ ਦਾ ਵੱਡਾ ਘਾਣ ਹੈ ਉਕਤ ਸ਼ਬਦਾਂ ਦਾ ਪ੍ਰਗਟਾਵਾਂ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ।
ਇਸ ਮੌਕੇ ਤੇ ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਲੋਕ ਸਭਾ ਦੀ ਚੋਣ ਲੜਨ ਤੋਂ ਪਹਿਲਾਂ ਭਾਰਤੀ ਸੰਵਿਧਾਨ ਅਨੁਸਾਰ ਦੇਸ਼ ਦੇ ਨਾਗਰਿਕ ਦੀਆਂ ਜਿੰਮੇਵਾਰੀਆਂ ਨਿਭਾਈਆਂ ਇਥੋਂ ਤੱਕ ਕਿ ਲੋਕ ਸਭਾ ਦੇ ਸਪੀਕਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸੰਵਿਧਾਨ ਮੁਤਾਬਕ ਸੰਹੁ ਵੀ ਚੁਕਾਈ ਗਈ ।
ਛੋਟੇਪੁਰ ਨੇ ਕਿਹਾ ਕਿ ਅਜੇ ਵੀ ਭਾਈ ਅੰਮ੍ਰਿਤ ਪਾਲ ਸਿੰਘ ਤੇ ਅਜੇ ਵੀ ਲਗਾਈ ਗਈ ਐਨਐਸਏ ਧਾਰਾ ਬੇ ਬੁਨਿਆਦ ਹੈ। ਛੋਟੇਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਭਾਈ ਅੰਮ੍ਰਿਤ ਪਾਲ ਸਿੰਘ ਜੀ ਆਵਾਜ਼ ਨੂੰ ਦਬਾਉਣ ਖਾਤਰ ਉਹਨਾਂ ਖ਼ਿਲਾਫ਼ ਝੂਠੇ ਕੇਸ ਬਣਾਏ ਗਏ ਹਨ। ਇਸ ਮੌਕੇ ਤੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦਰਜ ਕੀਤੇ ਝੂਠੇ ਮੁੱਕਦਮੇ ਰੱਦ ਕਰਕੇ ਲੋਕਾਂ ਦੇ ਦਿੱਤੇ ਫ਼ਤਵੇ ਦਾ ਸਤਿਕਾਰ ਕਰਨਾ ਚਾਹੀਦਾ ਹੈ।