ਉਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਿਨੀ ਸਕੱਤਰੇਤ ਸਾਹਮਣੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਯੂਨੀਅਨ ਆਗੂਆਂ ਨੇ ਆਖਿਆ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਮੁਕਰਨ ਵਾਲੇ ਪ੍ਰਧਾਨ ਮੰਤਰੀ ਕਿਹੜੇ ਮੂੰਹ ਨਾਲ ਵੋਟਾਂ ਮੰਗਣ ਪੰਜਾਬ ਆ ਰਹੇ ਹਨ।
ਪਟਿਆਲਾ ਵਿੱਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਨੂੰ ਲੈ ਕੇ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦੇ ਕੀਤੇ ਐਲਾਨ ਤਹਿਤ ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਪਹਿਲਾਂ ਤੋਂ ਤਹਿ ਕੀਤੇ ਸਥਾਨਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ ਹਨ।
ਉਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਿਨੀ ਸਕੱਤਰੇਤ ਸਾਹਮਣੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਆਗੂਆਂ ਨੇ ਆਖਿਆ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਮੁਕਰਨ ਵਾਲੇ ਪ੍ਰਧਾਨ ਮੰਤਰੀ ਕਿਹੜੇ ਮੂੰਹ ਨਾਲ ਵੋਟਾਂ ਮੰਗਣ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੇ ਸਵਾਲਾਂ ਦਾ ਜਵਾਬ ਮੰਗਣਗੇ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ਼ ਜਾਹਰ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤਾਇਨਾਤ ਸੀ।