ਟੈਂਕੀ ’ਤੇ ਬੈਠੇ ਸਾਥੀਆਂ ਦਾ ਕਹਿਣਾ ਹੈ ਕਿ ਉਕਤ ਭਰਤੀ ਪਿਛਲੇ ਦੋ ਸਾਲਾਂ ਤੋਂ ਰੁਲ ਰਹੀ ਹੈ ਪਰ ਸਰਕਾਰ ਇਸ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ।
29 ਸਤੰਬਰ ਐਤਵਾਰ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਲਗਾਤਰ ਸ਼ਾਂਤਮਈ ਰੋਸ ਧਰਨਾ ਦੇ ਰਹੇ ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੇ ਦੋ ਸਾਥੀ ਆਦਰਸ਼ ਅਬੋਹਰ ਤੇ ਅਨਮੋਲ ਬੱਲੂਆਣਾ ਸ਼ੁੱਕਰਵਾਰ ਦੀ ਰਾਤ ਨੂੰ ਪਿੰਡ ਢੇਰ ਵਿਖੇ ਸਥਿਤ ਪਾਣੀ ਦੀ ਟੈਂਕੀ ’ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹ ਗਏ ।
ਟੈਂਕੀ ’ਤੇ ਬੈਠੇ ਸਾਥੀਆਂ ਦਾ ਕਹਿਣਾ ਹੈ ਕਿ ਉਕਤ ਭਰਤੀ ਪਿਛਲੇ ਦੋ ਸਾਲਾਂ ਤੋਂ ਰੁਲ ਰਹੀ ਹੈ ਪਰ ਸਰਕਾਰ ਇਸ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ। ਜਿਸ ਕਾਰਨ ਉਮੀਦਵਾਰ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਸਾਰਾ ਪ੍ਰੋਸੈੱਸ ਪੂਰਾ ਹੋ ਚੁੱਕਾ ਹੈ ਤਾਂ ਵੀ ਸਟੇਸ਼ਨ ਚੋਣ ਦਾ ਪੋਰਟਲ ਖੋਲ੍ਹਣ ਲਈ ਆਏ ਦਿਨ ਚੋਣ ਜ਼ਾਬਤਾ ਲੱਗਾ ਹੋਣ ਦਾ ਬਹਾਨਾ ਬਣਾ ਕੇ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਸਟੇਸ਼ਨ ਚੋਣ ਦਾ ਪੋਰਟਲ ਖੋਲ੍ਹ ਕੇ ਸਟੇਸ਼ਨ ਚੋਣ ਨਾ ਕਰਵਾਈ, ਸਕੂਲਾਂ ਵਿੱਚ ਜੁਆਇਨ ਨਾ ਕਰਵਇਆ ਤਾਂ ਉਹ ਆਪਣੇ-ਆਪ ਨੂੰ ਅੱਗ ਲਗਾ ਕੇ ਆਤਮਦਾਹ ਕਰ ਲੈਣਗੇ। ਜਿਸ ਦੇ ਜ਼ਿੰਮੇਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੋਣਗੇ।
ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਪਹਿਲੀ ਲਿਸਟ ਵਿਚ ਚੁਣੇ ਗਏ 2468 ਉਮੀਦਵਾਰਾਂ ਨੂੰ ਜੁਆਇਨ ਕਰਵਾਇਆ ਜਾਵੇ, ਸਪੋਰਟਸ ਤੇ ਈਡਬਲਯੂਐਸ ਕੈਟੇਗਰੀ ਦੀ ਲਿਸਟ ਜਾਰੀ ਜਾਵੇ ਅਤੇ ਬੈਕਲਾਗ ਵਾਲੇ ਸਾਥੀਆਂ ਦਾ ਪ੍ਰੋਸੈੱਸ ਆਰੰਭ ਕੀਤਾ ਜਾਵੇ।