ਪੁਲਿਸ ਆਪਣੇ ਮੋਬਾਈਲਾਂ ਰਾਹੀਂ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਨ੍ਹਾਂ ਦੇ ਮੋਬਾਈਲ ਬੰਦ ਹਨ। ਥਾਣਾ ਭਾਰਗਵ ਕੈਂਪ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਹਨ ਅਤੇ ਉਹ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲੈਣਗੇ।
ਪੱਥਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਸੀ ਕਤਲ
ਜ਼ਿਕਰਯੋਗ ਹੈ ਕਿ ਮੰਗਲਵਾਰ ਰਾਤ ਨੂੰ ਬੂਟਾ ਮੰਡੀ ਨੇੜੇ ਚਾਰਾ ਮੰਡੀ ‘ਚ ਨਗਰ ਨਿਗਮ ‘ਚ ਤਾਇਨਾਤ ਇਕ ਸਫਾਈ ਕਰਮਚਾਰੀ ‘ਤੇ ਦਰਜਨ ਤੋਂ ਵੱਧ ਨੌਜਵਾਨਾਂ ਨੇ ਪੱਥਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਸੀ।
ਹਮਲੇ ਦੌਰਾਨ ਦੀਪਕ ਕੁਮਾਰ ਉਰਫ਼ ਦੀਪੂ ਵਾਸੀ ਭਾਰਗਵ ਕੈਂਪ ਦੀ ਮੌਤ ਹੋ ਗਈ ਤੇ ਉਸ ਦਾ ਸਾਥੀ ਅਨਿਲ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਰਿਵਾਰ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ |
ਇਨ੍ਹਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ
ਪੁਲਸ ਜਾਂਚ ‘ਚ ਪਤਾ ਲੱਗਾ ਹੈ ਕਿ ਦੀਪਕ ਦਾ ਕਤਲ ਪੈਸਿਆਂ ਦੇ ਲੈਣ-ਦੇਣ ਕਾਰਨ ਹੋਇਆ ਹੈ ਅਤੇ ਦੇਰ ਰਾਤ ਥਾਣਾ ਭਾਰਗਵ ਕੈਂਪ ਦੀ ਪੁਲਸ ਨੇ ਮ੍ਰਿਤਕ ਦੇ ਭਰਾ ਅਜੈ ਦੇ ਬਿਆਨਾਂ ‘ਤੇ ਅਵਤਾਰ ਸਿੰਘ ਵਾਸੀ ਮੁਹੱਲਾ ਜੱਲੋਵਾਲ ਅਬਾਦੀ, ਟੀ.ਵੀ. ਟਾਵਰ ਦੇ ਰਹਿਣ ਵਾਲੇ ਸੋਢੀ ਨੂੰ ਗ੍ਰਿਫਤਾਰ ਕਰ ਲਿਆ ਹੈ , ਸੁਖਚੈਨ ਸੁੱਖਾ, ਜੋਨੀ, ਫੁਰਫੁਰ ਸਮੇਤ ਹੋਰ ਅਣਪਛਾਤੇ ਖਿਲਾਫ ਮਾਮਲਾ ਦਰਜਕਰ ਲਿਆ ਗਿਆ ਹੈ।