ਪੁਲਸ ਨੇ ਹਥਿਆਰਾਂ ਨਾਲ ਵੀਡੀਓ ਬਣਾ ਕਿ ਸ਼ੋਸ਼ਲ ਮੀਡੀਆ ’ਤੇ ਪੋਸਟ ਪਾਉਣ ਦੇ ਦੋਸ਼ਾਂ ’ਚ ਦੋ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਕੁਝ ਵਿਅਕਤੀਆਂ ਵੱਲੋਂ ਹਥਿਆਰਾਂ ਨਾਲ ਵੀਡੀਓ ਬਣਾਕੇੇ ਉਕਤ ਵੀਡੀਓ ਨੂੰ ਇੰਸਟਾਗ੍ਰਾਮ ’ਤੇ ਅਪਲੋਡ ਕੀਤਾ ਗਿਆ ਸੀ। ਪੁਲਸ ਨੇ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਟਰੇਸ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਬਾਅਦ ’ਚ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਰਾਹੁਲ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਨੇ ਮੁਲਜ਼ਮਾਂ ਕੋਲੋਂ ਇਕ ਮੋਬਾਇਲ ਫ਼ੋਨ, ਸਿਮ ਅਤੇ ਪੈਨ ਡਰਾਈਵ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।