Wednesday, October 16, 2024
Google search engine
HomeDeshਪੰਜਾਬ ਦੇ ਦਰਿਆਵਾਂ ਨੂੰ ਪਲੀਤ ਹੋਣ ਤੋਂ ਬਚਾਉਣਾ ਹਰ ਪੰਜਾਬੀ ਦਾ ਮੁੱਢਲਾ...

ਪੰਜਾਬ ਦੇ ਦਰਿਆਵਾਂ ਨੂੰ ਪਲੀਤ ਹੋਣ ਤੋਂ ਬਚਾਉਣਾ ਹਰ ਪੰਜਾਬੀ ਦਾ ਮੁੱਢਲਾ ਫ਼ਰਜ਼

ਸਪੀਕਰ ਸੰਧਵਾਂ ਨੇ ਕਿਹਾ ਕਿ ਜਿਹੜੇ ਦਰਿਆ ਜੀਵਨ ਦਾਤੇ ਸਨ 

ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 36ਵੀਂ ਬਰਸੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਬੜੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ ਨੂੰ ਪਲੀਤ ਹੋਣ ਤੋਂ ਬਚਾਉਣਾ ਹਰ ਪੰਜਾਬੀ ਦਾ ਮੁੱਢਲਾ ਫ਼ਰਜ਼ ਬਣਦਾ ਹੈ। ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਦੀ ਸ਼ੁਰੂ ਕੀਤੀ ਕਾਰ ਸੇਵਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਸੇਵਾ ਨੇ ਵਾਤਾਵਰਣ ਪ੍ਰਤੀ ਲੋਕ ਮਨਾਂ ਵਿੱਚ ਵੱਡੀ ਚੇਤਨਾ ਪੈਦਾ ਕੀਤੀ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਜਿਹੜੇ ਦਰਿਆ ਜੀਵਨ ਦਾਤੇ ਸਨ ਉਹ ਹੁਣ ਕੈਂਸਰ ਰੂਪੀ ਮੌਤ ਵੰਡ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੰਤ ਸੀਚੇਵਾਲ ਜੀ ਵੱਲੋਂ ਬੁੱਢੇ ਦਰਿਆ ਦੀ ਸ਼ੁਰੂ ਕੀਤੀ ਕਾਰ ਸੇਵਾ ਰੰਗ ਲਿਆਵੇਗੀ। ਜਿਵੇਂ ਉਨ੍ਹਾਂ ਨੇ ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈ ਨੂੰ ਸਾਫ਼ ਕੀਤਾ ਹੈ ਉਸੇ ਤਰ੍ਹਾਂ ਬੁੱਢੇ ਦਰਿਆ ਨੂੰ ਵੀ ਨਿਰਮਲ ਵਗਣ ਲਾ ਦੇਣਗੇ। ਉਨ੍ਹਾਂ ਸੰਤ ਸੀਚੇਵਾਲ ਅੱਗੇ ਇਹ ਮੰਗ ਵੀ ਰੱਖੀ ਕਿ ਜਿਵੇਂ ਉਨ੍ਹਾਂ ਨੇ ਕਾਲੀ ਵੇਈਂ, ਚਿੱਟੀ ਵੇਈਂ ਤੇ ਹੁਣ ਕਾਲਾ ਸੰਘਿਆ ਡਰੇਨ ਨੂੰ ਸਾਫ਼ ਕਰਨ ਲਈ ਯੋਗ ਉਪਰਾਲੇ ਕਰ ਰਹੇ ਹਨ। ਉਸੇ ਤਰ੍ਹਾਂ ਲਸਾੜਾ ਡਰੇਨ ਨੂੰ ਵੀ ਸਾਫ ਕਰਨ ਵਿੱਚ ਉਹ ਸਹਿਯੋਗ ਦੇਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਾਣੀਆਂ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸੰਤ ਸੀਚੇਵਾਲ ਜੀ ਵੱਲੋਂ ਵਿੱਢੀ ਹੋਈ ਮੁਹਿੰਮ ’ਚ ਵੱਧ ਚੜ੍ਹ ਕਿ ਸਹਿਯੋਗ ਦੇਣ।

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਤ ਅਵਤਾਰ ਸਿੰਘ ਜੀ ਨੂੰ ਸ਼ਰਧਾਜਲੀ ਭੇਂਟ ਕਰਦਿਆ ਕਿਹਾ ਕਿ ਉਨ੍ਹਾਂ ਦਾ ਜੀਵਨ ਬੜਾ ਅਨੁਸ਼ਾਸ਼ਨ ਬੱਧ ਸੀ। ਇਲਾਕੇ ਵਿੱਚ ਉਨ੍ਹਾਂ ਨੇ ਸੰਗਤਾਂ ਨੂੰ ਵੱਡੀ ਪੱਧਰ ‘ਤੇ ਗੁਰਬਾਣੀ ਨਾਲ ਜੋੜਿਆ। ਪੰਜਾਬ ਦੇ ਵਾਤਾਵਰਣ ਦੇ ਹਲਾਤਾਂ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਹਾ ਕਿ ਜਲਵਾਯੂ ਤਬਦੀਲੀ ਦਾ ਅਸਰ ਸਪੱਸ਼ਟ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ 9 ਜਿਲ੍ਹੇ ਇਸ ਦੀ ਮਾਰ ਹੇਠਾਂ ਆਏ ਹੋਏ ਹਨ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਦੇ 8 ਅਤੇ ਹਰਿਆਣਾ ਦੇ 11 ਜਿਲ੍ਹੇ ਇਸ ਦੀ ਮਾਰ ਹੇਠਾਂ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ 310 ਜਿਲ੍ਹੇ ਜਲਵਾਯੂ ਤੋਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਏ ਹਨ।

ਇਸ ਮੌਕੇ ਨਿਰਮਲ ਪੰਚਾਇਤੀ ਅਖਾੜਾ ਦੇ ਸ਼੍ਰੀ ਮਹੰਤ ਗਿਆਨੀ ਗਿਆਨ ਦੇਵ ਸਿੰਘ ਜੀ, ਦਰਸ਼ਨ ਸ਼ਾਸ਼ਤਰੀ, ਸੰਤ ਅਜੀਤ ਸਿੰਘ ਨੌਲੀਵਾਲੇ, ਸੰਤ ਅਮਰੀਕ ਸਿੰਘ ਖੁਖਰੈਣ, ਮਹੰਤ ਮੁਨੀ ਦੇਵ ਖੈੜਾ ਬੇਟ, ਸੰਤ ਬਲਰਾਜ ਸਿੰਘ ਜਿਆਣ ਵਾਲੇ ਸੰਤ ਗੁਰਮੇਜ਼ ਸਿੰਘ ਸੈਦਰਾਣਾ ਸਾਹਿਬ, ਸੰਤ ਸੁਖਵੰਤ ਸਿੰਘ, ਸਿੱਖ ਵਿਦਵਾਨ ਭਗਵਾਨ ਸਿੰਘ ਜੌਹਲ, ਸੰਤ ਅਵਤਾਰ ਸਿੰਘ ਭੀਖੋਵਾਲ, ਜਰਨੈਲ ਸਿੰਘ ਗੜ੍ਹਦੀਵਾਲਾ, ਬਾਬਾ ਸੁਖਾ ਟਾਹਲੀ ਸਾਹਿਬ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਮੇਤ ਹੋਰ ਸੰਤ ਮਹਾਂਪੁਰਸ਼ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਮੰਚ ਦਾ ਸੰਚਾਲਨ ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਬਾਖੂਬੀ ਨਿਭਾਈ। ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸੰਤ ਅਵਤਾਰ ਸਿੰਘ ਯਾਦਗਾਰੀ ਨਰਸਰੀ ਵਿੱਚੋਂ ਬੂਟਿਆਂ ਦਾ ਪ੍ਰਸ਼ਾਦ ਪ੍ਰਾਪਤ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments