ਮੀਡੀਆ ਨਾਲ ਗੱਲਬਾਤ ਕਰਦੇ ਜਗਦੀਸ਼ ਭੋਲਾ ਨੇ ਕਿਹਾ ਮੈਨੂੰ ਸਿਆਸੀ ਪਾਰਟੀਆਂ ਨੇ ਮਿਲ ਕੇ ਫਸਾਇਆ ਹੋਇਆ ਹੈ।
ਸਾਬਕਾ ਡੀਐਸਪੀ ਤੇ ਨਸ਼ਾ ਤਸਕਰ ਜਗਦੀਸ਼ ਭੋਲਾ ਦੇ ਪਿਤਾ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਭੋਲਾ ਨੂੰ ਪੈਰੋਲ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਵਿੱਚ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਆਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।
ਜੇ ਮੈਂ ਗ਼ਲਤ ਤਾਂ ਮੈਨੂੰ ਫਾਹੇ ਲਾ ਦਿਓ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਜਗਦੀਸ਼ ਭੋਲਾ ਨੇ ਕਿਹਾ ਮੈਨੂੰ ਸਿਆਸੀ ਪਾਰਟੀਆਂ ਨੇ ਮਿਲ ਕੇ ਫਸਾਇਆ ਹੋਇਆ ਹੈ। ਮੈਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਾ ਹਾਂ, ਜੇ ਮੈਂ ਦੋਸ਼ੀ ਪਾਇਆ ਗਿਆ ਤਾਂ ਮੈਨੂੰ ਫਾਹੇ ਲਾ ਦਿੱਤਾ ਜਾਵੇ।
ਮਾਂ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ
ਜ਼ਿਕਰ ਕਰ ਦਈਏ ਕਿ ਜਗਦੀਸ਼ ਭੋਲਾ ਦੇ ਪਿਤਾ ਦਾ ਨਾਂਅ ਬਲਸ਼ਿੰਦਰ ਸਿੰਘ ਸੀ ਤੇ ਉਹ ਲੰਬੇ ਸਮੇਂ ਤੋਂ ਬਿਮਾਰੀ ਤੋਂ ਪੀੜਤ ਸੀ ਜਿਸ ਵਜ੍ਹਾ ਕਰਕੇ ਉਨ੍ਹਾਂ ਦੀ ਮੌਤ ਹੋ ਗਈ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਰਾਏਕੇ ਕਲਾਂ ਵਿੱਚ ਕੀਤਾ ਜਾਵੇਗਾ। ਜਿੱਥੇ ਕੁਝ ਸਮੇਂ ਲਈ ਪੈਰੋਲ ਮਿਲਣ ਤੋਂ ਬਾਅਦ ਜਗਦੀਸ਼ ਭੋਲਾ ਵੀ ਪਹੁੰਚੇ। ਦੱਸ ਦਈਏ ਕਿ ਜਗਦੀਸ਼ ਭੋਲੇ ਦੀ ਮਾਤਾ ਦਾ ਵੀ ਕਰੀਬ ਇੱਕ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ।