ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਰਗਨਾ ਜਸਪ੍ਰੀਤ ਜੱਸੀ ਨੂੰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਮੱਧਪ੍ਰਦੇਸ਼ ਤੋਂ ਲਿਆਂਦੇ ਗਏ ਸਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਰਗਨਾ ਜਸਪ੍ਰੀਤ ਜੱਸੀ ਨੂੰ 10 ਪਿਸਤੌਲਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਸਪ੍ਰੀਤ ਦੇ ਦੋ ਸਾਥੀਆਂ ਦੀ ਗ੍ਰਿਫਤਾਰੀ ਬਾਕੀ ਹੈ।
ਜਸਪ੍ਰੀਤ ‘ਤੇ ਪਹਿਲਾਂ ਵੀ ਲੁੱਟਾਂ-ਖੋਹਾਂ ਦੇ ਤਿੰਨ ਮਾਮਲੇ ਦਰਜ ਹਨ ਅਤੇ ਉਹ ਕੁਝ ਮਹੀਨੇ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਜਸਪ੍ਰੀਤ ਦੇ ਜੱਗੂ ਗੈਂਗ ਨਾਲ ਸਬੰਧ ਵੀ ਜੇਲ੍ਹ ‘ਚ ਹੀ ਬਣੇ ਹੋਏ ਹਨ।
ਮੁਲਜ਼ਮਾਂ ਨੂੰ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਲਈ ਹਵਾਲਾ ਰੂਟ ਰਾਹੀਂ ਵਿਦੇਸ਼ਾਂ ਤੋਂ ਫੰਡ ਮਿਲਦਾ ਸੀ। ਇਨ੍ਹਾਂ ਹਥਿਆਰਾਂ ਨਾਲ ਟਾਰਗੇਟ ਕਿਲਿੰਗ ਨੂੰ ਨਕਾਰਦਿਆਂ ਕਮਿਸ਼ਨਰ ਨੇ ਕਿਹਾ ਕਿ ਇਹ ਹਥਿਆਰ ਵਿਰੋਧੀ ਗਿਰੋਹ ਨੂੰ ਨਿਸ਼ਾਨਾ ਬਣਾਉਣ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਲਈ ਲਿਆਂਦੇ ਗਏ ਸਨ।