ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਵਿਧਾਨ ਸਭਾ ਉਪ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ।
ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਵਿਧਾਨ ਸਭਾ ਉਪ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਸੀਟ ‘ਤੇ ਕੁੱਲ 15 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬਿੰਦਰ ਲੱਖਾ, ਕਾਂਗਰਸ ਦੀ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੀ ਸੁਰਜੀਤ ਕੌਰ। ਇਸ ਸੀਟ ‘ਤੇ 1,71,963 ਵੋਟਰ ਹਨ।
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋਈ
ਪ੍ਰਸ਼ਾਸਨ ਵੱਲੋਂ ਵੋਟਾਂ ਪੈਣ ਦੀ ਪ੍ਰਕਿਰਿਆ ਉਤੇ ਪੂਰੀ ਨਜਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਖੁਦ ਬੂਥਾਂ ਦਾ ਦੌਰਾ ਕਰਕੇ ਵੋਟ ਪ੍ਰਕਿਰਿਆ ਦੇਖ ਰਹੇ ਹਨ। ਜਾਣਕਾਰੀ ਮੁਤਾਬਕ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਮੁਤਾਬਕ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਚੱਲ ਰਿਹਾ ਹੈ।
ਆਪ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੋਟ ਪਾਈ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੇ ਢਾਈ ਸਾਲਾਂ ਵਿੱਚ ਕੀਤੇ ਕੰਮਾਂ ਵਿਰੁੱਧ ਵੋਟਾਂ ਪਾ ਰਹੇ ਹਨ। ਜਨਤਾ ਸਰਕਾਰ ਨੂੰ ਸਬਕ ਸਿਖਾਉਣ ਦੇ ਮੂਡ ਵਿੱਚ ਹੈ।
ਬਜ਼ੁਰਗ ਵੋਟਰ ਨੂੰ ਵੋਟ ਪਾਉਣ ਤੋਂ ਬਾਅਦ ਬੂਟਾ ਦੇ ਕੇ ਸਨਮਾਨਿਤ ਕਰਦੇ ਹੋਏ ਚੋਣ ਅਮਲੇ ਦੇ ਮੁਲਾਜ਼ਮ
ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਦੌਰਾਨ ਪੋਲਿੰਗ ਬੂਥਾਂ ਉੱਪਰ ਹੋ ਰਹੀ ਵੈਬ ਕਾਸਟਿੰਗ ਦੇ ਕੰਟਰੋਲ ਸੈਂਟਰ ਰਾਹੀਂ ਵੋਟਿੰਗ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਡਾ ਹਿਮਾਂਸ਼ੂ ਅਗਰਵਾਲ
ਆਪ ਉਮੀਦਵਾਰ ਮਹਿੰਦਰ ਭਗਤ ਨੇ ਪਿਤਾ ਦਾ ਅਸ਼ੀਰਵਾਦ ਲੈ ਕੇ ਪਾਈ ਵੋਟ
ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਭਗਤ ਨੇ ਆਦਰਸ਼ ਨਗਰ ਦੇ ਸੁਆਮੀ ਸੰਤ ਦਾ ਸਕੂਲ ਵਿਚ ਬਣੇ ਪੋਲਿੰਗ ਬੂਥ ਉਤੇ ਜਾ ਕੇ ਆਪਣੀ ਵੋਟ ਪਾਈ। ਇਸ ਤੋਂ ਪਹਿਲਾਂ ਉਹਨਾਂ ਨੇ ਆਪਣੇ ਪਿਤਾ ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਨੂੰ ਮੱਥਾ ਟੇਕਿਆ ਤੇ ਆਸ਼ੀਰਵਾਦ ਲਿਆ। ਚੂਨੀ ਲਾਲ ਭਗਤ ਨੇ ਆਪਣੇ ਪੁੱਤਰ ਚੋਣ ਜਿੱਤਣ ਲ਼ਈ ਅਸ਼ੀਰਵਾਦ ਦਿੱਤਾ।
ਉਪ ਚੋਣਾਂ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ
ਵੋਟ ਪਾਉਣ ਤੋਂ ਬਾਅਦ ਲੋਕ ਨਿਸ਼ਾਨ ਦਿਖਾਉਂਦੇ ਹੋਏ
ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਲੋਕਾਂ ਨੇ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਈ।
Jalandhar West By-Election Voting: ਮਾਡਲ ਹਾਊਸ ਇਲਾਕੇ ਦੇ ਬੂਥ ‘ਤੇ ‘ਆਪ’ ਦੀ ਸਰਗਰਮੀ ਦਿਖਾਈ ਦੇ ਰਹੀ ਹੈ।
ਜਲੰਧਰ ਪੱਛਮੀ ਵਿਧਾਨ ਸਭਾ ਵੋਟਿੰਗ : 181 ਪੋਲਿੰਗ ਬੂਥਾਂ ‘ਤੇ 1,71,963 ਵੋਟਰ ਆਪਣੀ ਵੋਟ ਪਾਉਣਗੇ।
ਜਲੰਧਰ ਪੱਛਮੀ ‘ਚ ਕੁੱਲ 181 ਪੋਲਿੰਗ ਬੂਥਾਂ ‘ਤੇ 1,71,963 ਵੋਟਰ ਆਪਣੀ ਵੋਟ ਪਾਉਣ ਜਾ ਰਹੇ ਹਨ। ਜਿਸ ਵਿੱਚ 89629 ਪੁਰਸ਼, 82326 ਔਰਤਾਂ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।
ਜਲੰਧਰ ਪੱਛਮੀ ਸੀਟ ‘ਤੇ ਤਿਕੋਣਾ ਮੁਕਾਬਲਾ
ਇਸ ਵਾਰ ਜਲੰਧਰ ਪੱਛਮੀ ਸੀਟ ‘ਤੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ।