ਭਾਰਤੀ ਫੌਜ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਜੰਮੂ-ਕਸ਼ਮੀਰ (Jammu Kashmir Encounter) ਦੇ ਕੁਪਵਾੜਾ ਜ਼ਿਲ੍ਹੇ ‘ਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਇਲਾਕੇ ‘ਚ ਸ਼ਨੀਵਾਰ ਨੂੰ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਗੋਲੀਬਾਰੀ ‘ਚ ਦੋ ਅੱਤਵਾਦੀ ਮਾਰੇ ਗਏ। ਤਿੰਨ ਤੋਂ ਚਾਰ ਅੱਤਵਾਦੀਆਂ ਦੇ ਹੋਣ ਦੀ ਸੰਭਾਵਨਾ ਹੈ। ਇਸ ਸਥਿਤੀ ਵਿੱਚ ਗੋਲੀਬਾਰੀ ਜਾਰੀ ਹੈ।
ਭਾਰਤੀ ਫੌਜ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੌਜ ਦੀ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ ਕਿ ਫੌਜੀਆਂ ਨੇ ਗੁਗਲਦਾਰ ‘ਚ ਸ਼ੱਕੀ ਗਤੀਵਿਧੀ ਦੇਖੀ ਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ, ਜਿਸ ਨਾਲ ਗੋਲੀਬਾਰੀ ਹੋਈ। ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਇਸ ਦੀ ਅਗਵਾਈ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦੀ ਸਾਂਝੀ ਟੀਮ ਕਰ ਰਹੀ ਹੈ।