ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਗਲੇ ਮਹੀਨੇ ਗਣਤੰਤਰ ਦਿਵਸ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਭਾਰਤ ਯਾਤਰਾ ’ਤੇ ਨਹੀਂ ਆਉਣਗੇ। ਭਾਰਤ ’ਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਸਤੰਬਰ ’ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ’ਚ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਹੈ। ਮੰਨਿਆ ਜਾਂਦਾ ਹੈ ਕਿ ਵਾਸ਼ਿੰਗਟਨ ਨੇ ਨਵੀਂ ਦਿੱਲੀ ਨੂੰ ਦੱਸਿਆ ਹੈ ਕਿ ਰਾਸ਼ਟਰਪਤੀ ਬਾਈਡੇਨ ਗਣਤੰਤਰ ਦਿਵਸ ਸਮਾਰੋਹ ਲਈ ਭਾਰਤ ਨਹੀਂ ਆ ਸਕਣਗੇ।