ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਸਾਬਕਾ ਪ੍ਰਧਾਨ ਤੇ ਨੌਜਵਾਨ ਆਗੂ ਕਮਲਜੀਤ ਸਿੰਘ ਬਰਾੜ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।
ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਸਾਬਕਾ ਪ੍ਰਧਾਨ ਤੇ ਨੌਜਵਾਨ ਆਗੂ ਕਮਲਜੀਤ ਸਿੰਘ ਬਰਾੜ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।ਜਿਸ ਦਾ ਰਸਮੀ ਐਲਾਨ ਕਰਨ ਲਈ ਬਰਾੜ ਨੇ 11 ਵਜੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਸੱਦੀ ਹੈ। ਨੌਜਵਾਨ ਆਗੂ ਕਮਲਜੀਤ ਸਿੰਘ ਬਰਾੜ ਸਾਬਕਾ ਕਾਂਗਰਸੀ ਮੰਤਰੀ ਤੇ ਹਲਕਾ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਹਨ। ਜ਼ਿਕਰਯੋਗ ਹੈ ਕਿ ਕਮਲਜੀਤ ਸਿੰਘ ਬਰਾੜ ਦਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੌਜੂਦਾ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ 36 ਦਾ ਆਂਕੜਾ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਰੋਧ ਵਿੱਚ ਬੋਲਣ ਕਰਕੇ ਹੀ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਕਮਲਜੀਤ ਸਿੰਘ ਬਰਾੜ ਨੂੰ ਕਾਂਗਰਸ ਪਾਰਟੀ ਵਿੱਚੋਂ ਮੁਅਤਲ ਕਰ ਦਿੱਤਾ ਗਿਆ ਸੀ। ਰਾਜਾ ਵੜਿੰਗ ਨਾਲ 36 ਦਾ ਅੰਕੜਾ ਹੋਣ ਕਰਕੇ ਹੀ ਕਮਲਜੀਤ ਸਿੰਘ ਬਰਾੜ ਵੱਲੋਂ ਉਹਨਾਂ ਦੇ ਖਿਲਾਫ ਲੋਕ ਸਭਾ ਹਲਕਾ ਲੁਧਿਆਣਾ ਤੋਂ ਚੋਣ ਮੈਦਾਨ ਵਿੱਚ ਨਿੱਤਰਨ ਦਾ ਮਨ ਬਣਾਇਆ ਗਿਆ ਹੈ।