ਬੀਜੇਪੀ ਦੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ Kangana Ranaut ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੀ ਹੈ।
ਬੀਜੇਪੀ ਦੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੀ ਹੈ। ਇਕ ਵਾਰ ਫਿਰ ਉਸ ਨੇ ਕੁਝ ਅਜਿਹਾ ਕਹਿ ਦਿੱਤਾ, ਜਿਸ ਨਾਲ ਕਾਂਗਰਸ ਭੜਕ ਗਈ ਤੇ ਅਦਾਕਾਰਾ ਨੂੰ ਮਾਫ਼ੀ ਮੰਗਣ ਲਈ ਕਿਹਾ।
ਇਕ ਇੰਟਰਵਿਊ ਦੌਰਾਨ ਕੰਗਨਾ ਨੇ ਕਿਸਾਨ ਅੰਦੋਲਨ ‘ਤੇ ਬੋਲਦਿਆਂ ਕਿਹਾ ਕਿ ਉਹ ਅੰਦੋਲਨ ਦੇ ਨਾਂ ‘ਤੇ ਸਿਰਫ ਹਿੰਸਾ ਫੈਲਾ ਰਹੇ ਹਨ। ਉਸ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਮਜ਼ਬੂਤ ਨਾ ਹੁੰਦੀ ਤਾਂ ਕਿਸਾਨ ਅੰਦੋਲਨ ਦੌਰਾਨ ਪੰਜਾਬ ਵੀ ਬੰਗਲਾਦੇਸ਼ ਵਿਚ ਤਬਦੀਲ ਹੋ ਜਾਣਾ ਸੀ।
ਕੰਨ ਫੜ ਕੇ ਮੰਗੇ ਮਾਫੀ
ਕੰਗਨਾ ਰਣੌਤ ਦੇ ਬਿਆਨ ‘ਤੇ ਕਾਂਗਰਸ ਨੇ ਕਿਹਾ ਕਿ ਭਾਜਪਾ ਸੰਸਦ ਮੈਂਬਰ ਨੂੰ ਕੰਨ ਫੜ ਕੇ ਆਪਣੇ ਸ਼ਬਦਾਂ ਲਈ ਮਾਫੀ ਮੰਗਣੀ ਚਾਹੀਦੀ ਹੈ। ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਨੇ ਕਿਹਾ, ‘ਭਾਜਪਾ ਨੇਤਾਵਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਦੁਰਵਿਹਾਰ ਕੀਤਾ ਹੈ। ਹੁਣ ਉਨ੍ਹਾਂ ਦੇ ਸੰਸਦ ਮੈਂਬਰ ਵੀ ਅੰਨਦਾਤੇ ਨੂੰ ਕਾਤਲ ਤੇ ਬਲਾਤਕਾਰੀ ਕਹਿ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਹੁਣਇਸ ਸਵਾਲ ਦਾ ਜਵਾਬ ਅਸੀਂ ਨਹੀਂ, ਹਰਿਆਣਾ ਦੇਵੇਗਾ। ਰਾਸ਼ਟਰੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ ਹਨ। ਅਜਿਹੇ ਵਿਚ ਭਾਜਪਾ ਅਤੇ ਕੇਂਦਰ ਵਿੱਚ ਸੱਤਾਧਾਰੀ ਮੋਦੀ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਜੇ ਅਜਿਹਾ ਨਹੀਂ ਹੈ ਤਾਂ ਇਸ ਸੰਸਦ ਮੈਂਬਰ ਨੂੰ ਕੰਨ ਫੜ ਕੇ ਮਾਫੀ ਮੰਗਣੀ ਪਵੇਗੀ।
BJP सांसद कंगना जी का लेटेस्ट बयान है कि “किसान आंदोलन में लंबी प्लानिंग थी, बांग्लादेश जैसी. और इसके पीछे चीन अमेरिका जैसी विदेशी शक्तियों काम कर रहीं हैं”
1) क्या यह कंगना जी की निजी राय है या यह BJP और सरकार का मत है?
2) क्या BJP और सरकार भी यह मानती है कि अमेरिका और चीन… pic.twitter.com/7I5dmNrGqN
— Supriya Shrinate (@SupriyaShrinate) August 25, 2024