Tuesday, October 15, 2024
Google search engine
HomeDesh' Kangana Ranaut ਮੰਗੇ ਮਾਫੀ', ਕਿਸਾਨ ਅੰਦੋਲਨ ਵਾਲੇ ਬਿਆਨ ਨੂੰ ਲੈ ਕੇ...

‘ Kangana Ranaut ਮੰਗੇ ਮਾਫੀ’, ਕਿਸਾਨ ਅੰਦੋਲਨ ਵਾਲੇ ਬਿਆਨ ਨੂੰ ਲੈ ਕੇ ਘਮਾਸਾਨ ਜਾਰੀ; ਹੁਣ Sarwan Singh Pandher ਨੇ ਬੋਲਿਆ ਹਮਲਾ

ਬੀਜੇਪੀ ਸਾਂਸਦ ਕੰਗਨਾ ਰਣੌਤ ਦੇ ਬਿਆਨ ਨੂੰ ਲੈ ਕੇ ਚੱਲ ਰਿਹਾ ਸਿਆਸੀ ਉਥਲ-ਪੁਥਲ ਘੱਟ ਹੋਣ ਦੇ ਸੰਕੇਤ ਨਹੀਂ ਦੇ ਰਹੇ ਹਨ।

ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ‘ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ।

ਭਾਜਪਾ ਨੇ ਕੰਗਨਾ ਦੇ ਬਿਆਨ ਤੋਂ ਕੀਤਾ ਕਿਨਾਰਾ

ਭਾਰਤੀ ਜਨਤਾ ਪਾਰਟੀ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਭਾਜਪਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕਿਸਾਨ ਅੰਦੋਲਨ ‘ਤੇ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ। ਭਾਜਪਾ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਨਾ ਤਾਂ ਪਾਰਟੀ ਨੀਤੀਗਤ ਮੁੱਦਿਆਂ ‘ਤੇ ਬਿਆਨ ਦੇਣ ਦੀ ਇਜਾਜ਼ਤ ਹੈ ਅਤੇ ਨਾ ਹੀ ਉਨ੍ਹਾਂ ਨੂੰ ਅਜਿਹਾ ਕਰਨ ਦਾ ਅਧਿਕਾਰ ਹੈ।

ਕੰਗਨਾ ਰਣੌਤ ਨੇ ਦਿੱਤਾ ਸੀ ਇਹ ਬਿਆਨ

ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੇ ਬਿਆਨ ‘ਚ ਕਿਹਾ ਸੀ ਕਿ ਕਿਸਾਨ ਅੰਦੋਲਨ ‘ਚ ਪ੍ਰਦਰਸ਼ਨ ਦੀ ਆੜ ‘ਚ ਹਿੰਸਾ ਫੈਲਾਈ ਗਈ ਸੀ। ਜੇਕਰ ਸਾਡੀ ਲੀਡਰਸ਼ਿਪ ਕਮਜ਼ੋਰ ਹੁੰਦੀ ਤਾਂ ਬੰਗਲਾਦੇਸ਼ ਵਰਗੀ ਸਥਿਤੀ ਹੋ ਸਕਦੀ ਸੀ। ਕੰਗਨਾ ਨੇ ਕਿਹਾ ਕਿ ਜਦੋਂ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲਏ ਤਾਂ ਸਾਰੇ ਪ੍ਰਦਰਸ਼ਨਕਾਰੀ ਹੈਰਾਨ ਰਹਿ ਗਏ। ਕਿਸਾਨ ਅੰਦੋਲਨ ਪਿੱਛੇ ਲੰਬੀ ਸਾਜ਼ਿਸ਼ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments