ਹਾਈ ਕੋਰਟ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਕੋਰਟ ਨੇ 1 ਜੂਨ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹੁ ਉਹ ਚੋਣ ਪ੍ਰਚਾਰ ਕਰ ਸਕਣਗੇ। ਇਸ ਨਾਲ ਹੀ ਆਦਾਲਤ ਨੇ ਕਿਹਾ ਕਿ ਕੇਜਰੀਵਾਲ ਨੂੰ 2 ਜੂਨ ਨੂੰ ਅਦਾਲਤ ਸਾਹਮਣੇ ਸਰੰਡਰ ਕਰਨਾ ਪਵੇਗਾ।ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਜੋ ਹਲਫ਼ਨਾਮੇ ਦਾਖਲ ਕੀਤਾ ਗਿਆ ਹੈ, ਉਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਰਤ ਸਰਕਾਰ ‘ਤੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ ਹੈ। ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ। ਤੁਸੀਂ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਰੋਕ ਰਹੇ ਹੋ, ਪਰ ਕੋਲਾ ਘੁਟਾਲੇ ਦੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇਅ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਇਹ ਕਿਹਾ ਜਾ ਸਕਦਾ ਹੈ ਕਿ ਈਡੀ ਭਾਜਪਾ ਲਈ ਕੰਮ ਕਰ ਰਹੀ ਹੈ।ਹਾਈ ਕੋਰਟ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।ਅਰਵਿੰਦ ਕੇਜਰੀਵਾਲ ਨੇ ਗ੍ਰਿਫਤਾਰੀ ਦਾ ਸਮਾਂ ਗ਼ਲਤ ਦੱਸਦਿਆਂ ਇਸ ਨੂੰ ਚੁਣੌਤੀ ਦਿੱਤੀ ਸੀ। ਉਦੋਂ ਹਾਈ ਕੋਰਟ ਨੇ ਕਿਹਾ ਸੀ ਕਿ ਜੇ ਤੁਸੀਂ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਹੀਂ ਹੋਏ ਤਾਂ ਈਡੀ ਕੋਲ ਇਹ ਆਖਰੀ ਬਦਲ ਸੀ। ਇਹ ਕਹਿੰਦਿਆਂ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।