SFJ ਦੇ ਮੁੱਖ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰ ਖਾਲਿਸਤਾਨੀ ਨਾਅਰੇ ਲਿਖੇ ਜਾਣ ਦੀ ਜ਼ਿੰਮੇਵਾਰੀ ਲਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪਟਿਆਲਾ ਵਿੱਚ ਕਈ ਥਾਵਾਂ ਉੱਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਭਲਕੇ ਤੋਂ ਪੰਜਾਬ ਫੇਰੀ ਉੱਤੇ ਆ ਰਹੇ ਹਨ, ਜਿਸ ਤਹਿਤ ਉਹਨਾਂ ਨੇ ਸਭ ਤੋਂ ਪਹਿਲਾਂ ਪਟਿਆਲਾ ਵਿੱਚ ਹੀ ਚੋਣ ਰੈਲੀ ਕਰਨੀ ਹੈ। ਪਹਿਲੀ ਹੀ ਚੋਣ ਰੈਲੀ ਤੋਂ ਪਹਿਲਾਂ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ ਤੇ ਉਹਨਾਂ ਦਾ ਵਿਰੋਧ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ। SFJ ਦੇ ਮੁੱਖ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰ ਖਾਲਿਸਤਾਨੀ ਨਾਅਰੇ ਲਿਖੇ ਜਾਣ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਪੰਨੂ ਨੇ ਕਿਹਾ ਕਿ ਉਹਨਾਂ ਦੇ ਕਾਰਕੁੰਨਾਂ ਨੇ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ਕਈ ਥਾਈਂ ਖਾਲਿਸਤਾਨੀ ਝੰਡੇ ਵੀ ਲਹਿਰਾ ਦਿੱਤੇ ਹਨ ਤੇ ਉਹਨਾਂ ਦਾ ਪੰਜਾਬ ਫੇਰੀ ਦੌਰਾਨ ਜ਼ੋਰਦਾਰ ਵਿਰੋਧ ਵੀ ਕੀਤਾ ਜਾਵੇਗਾ। ਪਤਾ ਲੱਗਦਿਆਂ ਹੀ ਪੁਲਿਸ ਵੱਲੋਂ ਬੱਸ ਸਟੈਂਡ ਨੇੜਲੇ ਅਤੇ ਹੋਰ ਥਾਵਾਂ ‘ਤੇ ਲਿਖੇ ਖਾਲਿਸਤਾਨੀ ਨਾਅਰਿਆਂ ਉੱਤੇ ਕਾਲਖ ਪੋਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।