ਗੁਰਦੁਆਰਾ ਕਮੇਟੀ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਦਰਬਾਰ ਹਾਲ ‘ਚ ਸ੍ਰੀ ਅਖੰਡ ਪਾਠ, ਕੀਰਤਨ ਤੇ ਸ਼ਬਦ ਕੀਰਤਨ ਦੇ ਨਾਲ-ਨਾਲ ਗੁਰੂ ਚਰਨਾਂ ‘ਚ ਅਰਦਾਸ ਕੀਤੀ ਜਾ ਰਹੀ ਹੈ।
ਸਿੱਖਾਂ ਦੇ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ ਸ਼ਨਿਚਰਵਾਰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। 3500 ਤੋਂ ਵੱਧ ਸ਼ਰਧਾਲੂ ਇਸ ਪਲ਼ ਦੇ ਗਵਾਹ ਬਣੇ। ਇਸ ਤੋਂ ਪਹਿਲਾਂ ਸ਼ਨਿਚਰਵਾਰ ਤੜਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਘਨਘੜੀਆ ਤੋਂ ਰਵਾਨਾ ਹੋ ਕੇ ਹੇਮਕੁੰਟ ਸਾਹਿਬ ਪਹੁੰਚਿਆ। ਕਿਵਾੜ ਖੁੱਲ੍ਹਣ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰਸਮੀ ਤੌਰ ‘ਤੇ ਸ਼ੁਰੂ ਹੋ ਗਈ ਹੈ।
ਗੁਰਦੁਆਰਾ ਕਮੇਟੀ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਦਰਬਾਰ ਹਾਲ ‘ਚ ਸ੍ਰੀ ਅਖੰਡ ਪਾਠ, ਕੀਰਤਨ ਤੇ ਸ਼ਬਦ ਕੀਰਤਨ ਦੇ ਨਾਲ-ਨਾਲ ਗੁਰੂ ਚਰਨਾਂ ‘ਚ ਅਰਦਾਸ ਕੀਤੀ ਜਾ ਰਹੀ ਹੈ। ਸ਼ਰਧਾਲੂ ਲੋਕਪਾਲ ਲਕਸ਼ਮਣ ਮੰਦਰ ਦੇ ਦਰਸ਼ਨ ਵੀ ਕਰ ਰਹੇ ਹਨ ਤੇ ਪੂਜਾ ਅਰਚਨਾ ਵੀ ਕਰ ਰਹੇ ਹਨ।