Tuesday, October 15, 2024
Google search engine
HomeDeshKolkata Doctor Murder Case: Pathankot ਔਰਤਾਂ ਨੇ ਮੂੰਹਾਂ ’ਤੇ ਕਾਲੀਆਂ ਪੱਟੀਆਂ...

Kolkata Doctor Murder Case: Pathankot ਔਰਤਾਂ ਨੇ ਮੂੰਹਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੱਢੀ ਰੋਸ ਰੈਲੀ

ਸੀ.ਐਮ.ਓ ਡਾ.ਗੁਰਮੀਤ ਲਾਲ ਨੇ ਧਰਨੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਉਹ ਆਪਣਾ ਕੰਮ ਸਹੀ ਢੰਗ ਨਾਲ ਕਰ ਸਕਣ।

ਰੱਬ ਤੋਂ ਬਾਅਦ ਜੇਕਰ ਕਿਸੇ ਨੂੰ ਯਾਦ ਆਉਂਦਾ ਹੈ ਤਾਂ ਉਹ ਹੈ ਡਾਕਟਰ (Doctor), ਜੋ ਬਿਮਾਰ ਲੋਕਾਂ ਨੂੰ ਠੀਕ ਕਰਕੇ ਉਨ੍ਹਾਂ ਦੇ ਘਰ ਵਾਪਸ ਭੇਜਦਾ ਹੈ, ਪਰ ਸਮਾਜ ਵਿੱਚ ਕੁਝ ਅਜਿਹੇ ਸ਼ਰਾਰਤੀ ਅਨਸਰ ਹਨ ਜੋ ਇਸ ਕਿੱਤੇ ਨਾਲ ਜੁੜੇ ਲੋਕਾਂ ਨੂੰ ਵੀ ਨਹੀਂ ਬਖਸ਼ ਰਹੇ, ਅਜਿਹਾ ਹੀ ਮਾਮਲਾ ਕੋਲਕਾਤਾ (Kolkata) ਵਿੱਚ ਦੇਖਿਆ ਗਿਆ ਸੀ, ਜਿੱਥੇ ਇੱਕ ਮਹਿਲਾ ਡਾਕਟਰ ਦਾ ਬਲਾਤਕਾਰ (Doctor Rape) ਅਤੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੂਰੇ ਦੇਸ਼ ਵਿੱਚ ਗੁੱਸੇ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਕਈ ਥਾਵਾਂ ‘ਤੇ ਪ੍ਰਦਰਸ਼ਨ ਹੋ ਰਹੇ ਹਨ।

ਇਸੇ ਕੜੀ ਤਹਿਤ ਅੱਜ ਪਠਾਨਕੋਟ (Pathankot) ਵਿੱਚ ਉਸ ਵਿਛੜੀ ਰੂਹ ਲਈ ਇਨਸਾਫ਼ (Justice) ਦੀ ਮੰਗ ਕੀਤੀ ਗਈ, ਜਿਸ ਦੇ ਚੱਲਦਿਆਂ ਪਠਾਨਕੋਟ ਦੀਆਂ ਔਰਤਾਂ ਵੱਲੋਂ ਚਲਾਈਆਂ ਜਾ ਰਹੀਆਂ ਜਥੇਬੰਦੀਆਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ।

ਇਸ ਮੌਕੇ ਪਠਾਨਕੋਟ ਦੇ ਸੀ.ਐਮ.ਓ ਡਾ.ਗੁਰਮੀਤ ਲਾਲ (Civil Surgeon Dr. Gurmeet Lal) ਨੇ ਧਰਨੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਤਾਂ ਜੋ ਉਹ ਆਪਣਾ ਕੰਮ ਸਹੀ ਢੰਗ ਨਾਲ ਕਰ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments