ਗੇਂਦਬਾਜ਼ਾਂ ਤੋਂ ਬਾਅਦ ਬੱਲੇਬਾਜ਼ਾਂ ਨੇ ਕੀਤੀ ਕਮਾਲ
IPL 2024 ਦਾ ਫਾਈਨਲ ਮੈਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਖੇਡਿਆ ਗਿਆ। ਕੇਕੇਆਰ ਨੇ 10 ਸਾਲ ਬਾਅਦ ਆਈਪੀਐਲ ਟਰਾਫੀ ਜਿੱਤੀ। ਚੇਪੌਕ ਸਟੇਡੀਅਮ ਵਿੱਚ ਕੇਕੇਆਰ ਨੇ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾਇਆ।
114 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 10.3 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ ਮੈਚ ਜਿੱਤ ਲਿਆ। ਨਰਾਇਣ 6 ਦੌੜਾਂ ਬਣਾ ਕੇ ਆਊਟ ਹੋਏ ਜਦਕਿ ਗੁਰਬਾਜ਼ ਨੇ 39 ਦੌੜਾਂ ਦੀ ਪਾਰੀ ਖੇਡੀ। ਵੈਂਕਟੇਸ਼ ਅਈਅਰ ਨੇ ਸ਼ਾਨਦਾਰ ਅਰਧ ਸੈਂਕੜਾ ਲਗਾਇਆ। ਵੈਂਕਟੇਸ਼ 52 ਦੌੜਾਂ ਬਣਾ ਕੇ ਅਜੇਤੂ ਰਹੇ।
ਇਸ ਮੈਚ ‘ਚ ਸਨਰਾਈਜ਼ਰਸ ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ 20 ਓਵਰਾਂ ‘ਚ 113 ਦੌੜਾਂ ‘ਤੇ ਆਲ ਆਊਟ ਹੋ ਗਈ।
ਕੇਕੇਆਰ ਲਈ ਰਸੇਲ ਨੇ ਤਿੰਨ ਵਿਕਟਾਂ ਲਈਆਂ। ਹਰਸ਼ਿਤ ਰਾਣਾ ਅਤੇ ਮਿਸ਼ੇਲ ਸਟਾਰਕ ਨੇ 2-2 ਵਿਕਟਾਂ ਹਾਸਲ ਕੀਤੀਆਂ। ਹੈਦਰਾਬਾਦ ਲਈ ਕਪਤਾਨ ਪੈਟ ਕਮਿੰਸ ਨੇ ਸਭ ਤੋਂ ਵੱਧ 24 ਦੌੜਾਂ ਦੀ ਪਾਰੀ ਖੇਡੀ। ਮਾਰਕਰਮ ਨੇ 20 ਦੌੜਾਂ ਦਾ ਯੋਗਦਾਨ ਦਿੱਤਾ।