ਥਾਣਾ ਸਦਰ ਦੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਮਛਿਆਣਾ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ।
ਪ੍ਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਹੁਸ਼ਿਆਰਪੁਰ ਵਿਖੇ ਹੋਣ ਵਾਲੀ ਚੋਣ ਰੈਲੀ ਨੂੰ ਦੇਖਦਿਆਂ ਪੁਲਿਸ ਵਲੋਂ ਬੀਤੀ ਰਾਤ ਜ਼ਿਲ੍ਹੇ ਦੇ ਕਈ ਕਿਸਾਨ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਮਛਿਆਣਾ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ।
ਇਸੇ ਤਰ੍ਹਾਂ ਟਰੇਡ ਯੂਨੀਅਨ ਦੇ ਕਾਰਕੁੰਨਾਂ ਨੂੰ ਵੀ ਘਰਾਂ ਡਕ ਕੇ ਪੁਲਿਸ ਦਾ ਪਹਿਰਾ ਲਗਾ ਦਿੱਤਾ ਗਿਆ ਹੈ। ਕਿਸਾਨ ਆਗੂ ਕੁਲਵਿੰਦਰ ਸਿੰਘ ਮਛਿਆਣਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ਉਤੇ ਪੰਜਾਬ ਦੀ ਆਪ ਸਰਕਾਰ ਕਿਸਾਨਾਂ ਨੂੰ ਘਰਾਂ ਵਿਚ ਬੰਦ ਕਰ ਰਹੀ ਹੈ। ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਕੇਂਦਰ ਸਰਕਾਰ ਬੁਰੀ ਤਰ੍ਹਾਂ ਡਰੀ ਹੋਈ ਹੈ ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਹਨਾਂ ਉਤੇ ਪੁਲਿਸੀਆ ਜਬਰ ਕਰ ਰਹੀ ਹੈ। ਉਹਨਾਂ ਕਿਹਾ ਕਿ ਪ੍ਧਾਨ ਮੰਤਰੀ ਮੋਦੀ ਦੀ ਜਲੰਧਰ ਫੇਰੀ ਦੌਰਾਨ ਵੀ ਨਜ਼ਰਬੰਦ ਕਰ ਦਿੱਤਾ ਗਿਆ ਸੀ।