ਇਸ ਵਾਰ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵੀ ਇਸ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਿਹਾ ਹੈ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਆਮ ਆਦਮੀ ਪਾਰਟੀ ਨੇ ਖਡੂਰ ਸਾਹਿਬ ਸੀਟ (Sri Khadoor Sahib Seat Result 2024) ਤੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੂੰ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਵਲਟੋਹਾ ਉਨ੍ਹਾਂ ਨੂੰ ਚੁਣੌਤੀ ਦੇ ਰਹੇ ਹਨ। ਇਨ੍ਹਾਂ ਤੋਂ ਇਲਾਵਾ ਭਾਜਪਾ ਨੇ ਇਸ ਸੀਟ ‘ਤੇ ਤਿੰਨ ਵਾਰ ਵਿਧਾਇਕ ਰਹੇ ਮਨਜੀਤ ਸਿੰਘ ਮੰਨਾ ‘ਤੇ ਆਪਣਾ ਦਾਅ ਲਗਾਇਆ ਹੈ।
ਕਾਂਗਰਸ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਤਾਜ਼ਾ ਅਪਡੇਟ ਅਨੁਸਾਰ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਇਸ ਸੀਟ ਤੋਂ ਲਗਾਤਾਰ ਅੱਗੇ ਚੱਲ ਰਹੇ ਹਨ। ਕੁਲਬੀਰ ਜ਼ੀਰਾ ਦੂਜੇ ਨੰਬਰ ‘ਤੇ ਹਨ। ਖਾਸ ਗੱਲ ਇਹ ਹੈ ਕਿ ਇਸ ਵਾਰ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵੀ ਇਸ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਿਹਾ ਹੈ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ।
12.20PM
ਅੰਮ੍ਰਿਤਪਾਲ 87,022 ਵੋਟਾਂ ਦੇ ਫ਼ਰਕ ਨਾਲ ਕਾਂਗਰਸ ਦੇ ਕੁਲਬੀਰ ਜ਼ੀਰਾ ਤੋਂ ਅੱਗੇ।