Saturday, December 20, 2025
Google search engine
HomeDeshLok Sabha Election Result 2024 : ਕਾਂਗਰਸ ਦੇ ਸੁਖਜਿੰਦਰ ਰੰਧਾਵਾ ਜੇਤੂ ਐਲਾਨੇ,...

Lok Sabha Election Result 2024 : ਕਾਂਗਰਸ ਦੇ ਸੁਖਜਿੰਦਰ ਰੰਧਾਵਾ ਜੇਤੂ ਐਲਾਨੇ, ਭਾਜਪਾ ਦੇ ਦਿਨੇਸ਼ ਬੱਬੂ ਰਹੇ ਦੂਜੇ ਨੰਬਰ ‘ਤੇ

ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਦਾ ਮੁਕਾਬਲਾ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੈ।

ਹਰ ਵਾਰ ਮੈਦਾਨ ਵਿਚ ਕਿਸੇ ਅਦਾਕਾਰ ਦੇ ਹੋਣ ਕਾਰਨ ਇਹ ਵੀ.ਆਈ.ਪੀ ਸੀਟ ਰਹਿੰਦੀ ਸੀ ਪਰ ਇਸ ਵਾਰ ਅਜਿਹਾ ਨਹੀਂ ਹੈ। ਇਸ ਵਾਰ ਭਾਜਪਾ ਨੇ ਸੰਨੀ ਦਿਓਲ ਦੀ ਥਾਂ ਤਿੰਨ ਵਾਰ ਵਿਧਾਇਕ ਰਹੇ ਦਿਨੇਸ਼ ਬੱਬੂ ਨੂੰ ਟਿਕਟ ਦਿੱਤੀ ਹੈ।

ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇੜਲੇ ਵਿਰੋਧੀ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਤੋਂ ਜਿੱਤ ਗਏ ਹਨ। ਆਪ ਦੇ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਤੀਸਰੇ ਨੰਬਰ ਤੇ ਬਣੇ ਹੋਏ ਹਨ। ਰੰਧਾਵਾ ਦੀ ਵੱਡੀ ਜਿੱਤ ਨੂੰ ਵੇਖਦਿਆਂ ਉਹਨਾਂ ਦੇ ਸਮਰਥਕਾਂ ਅਤੇ ਕਾਂਗਰਸ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਜਿੱਤ ਦਾ ਜਸ਼ਨ ਮਨਣਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਲੋਕ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਚੌਥੇ ਗੇੜ ਵਿੱਚ ਗੁਰਦਾਸਪੁਰ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ 1978 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਦਿਨੇਸ਼ ਬੱਬੂ ਅਤੇ ਸੁਖਜਿੰਦਰ ਸਿੰਘ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਚੋਣ ਮੈਦਾਨ ਵਿੱਚ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments