Thursday, October 17, 2024
Google search engine
HomeDeshLok Sabha Election ਦੇ ਪਹਿਲੇ ਪੜਾਅ ਲਈ ਨੋਟੀਫਿਕਸ਼ਨ ਜਾਰੀ, 102 ਸੀਟਾਂ 'ਤੇ...

Lok Sabha Election ਦੇ ਪਹਿਲੇ ਪੜਾਅ ਲਈ ਨੋਟੀਫਿਕਸ਼ਨ ਜਾਰੀ, 102 ਸੀਟਾਂ ‘ਤੇ ਨਾਮਜ਼ਦਗੀਆਂ ਸ਼ੁਰੂ; 19 ਅਪ੍ਰੈਲ ਨੂੰ ਪੈਣਗੀਆਂ ਵੋਟਾਂ

Lok Sabha Election : ਪਹਿਲੇ ਪੜਾਅ ‘ਚ 21 ਸੂਬਿਆਂ ਦੀਆਂ 102 ਸੀਟਾਂ ‘ਤੇ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਪੁਡੂਚੇਰੀ, ਮਿਜ਼ੋਰਮ, ਮੇਘਾਲਿਆ, ਮੱਧ ਪ੍ਰਦੇਸ਼, ਮਨੀਪੁਰ, ਮਹਾਰਾਸ਼ਟਰ, ਅਰੁਣਾਚਲ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਜੰਮੂ ਅਤੇ ਕਸ਼ਮੀਰ, ਲਕਸ਼ਦੀਪ, ਰਾਜਸਥਾਨ, ਸਿੱਕਮ, ਤਾਮਿਲਨਾਡੂ, ਤ੍ਰਿਪੁਰਾ, ਉੱਤਰਾਖੰਡ, ਉੱਤਰ ਪ੍ਰਦੇਸ਼, ਬੰਗਾਲ, ਨਾਗਾਲੈਂਡ, ਅੰਡੇਮਾਨ ਨਿਕੋਬਾਰ ਸ਼ਾਮਲ ਹਨ।

Lok Sabha Election 2024: ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਪਹਿਲੇ ਪੜਾਅ ‘ਚ 21 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਪੜਾਅ ‘ਚ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ 102 ਸੀਟਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 27 ਮਾਰਚ ਹੈ। ਹਾਲਾਂਕਿ ਬਿਹਾਰ ਲਈ ਨਾਮਜ਼ਦਗੀ ਦੀ ਆਖਰੀ ਮਿਤੀ 28 ਮਾਰਚ ਰੱਖੀ ਗਈ ਹੈ। ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 30 ਮਾਰਚ ਹੈ। ਇਸ ਤੋਂ ਇਲਾਵਾ ਬਿਹਾਰ ‘ਚ ਨਾਮਜ਼ਦਗੀਆਂ ਵਾਪਸ ਲੈਣ ਲਈ 2 ਅਪ੍ਰੈਲ ਦੀ ਤਰੀਕ ਤੈਅ ਕੀਤੀ ਗਈ ਹੈ।

ਇਕ ਤਿਉਹਾਰ ਕਾਰਨ ਬਿਹਾਰ ‘ਚ ਲੋਕ ਸਭਾ ਸੀਟਾਂ ਦੇ ਪਹਿਲੇ ਪੜਾਅ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 28 ਮਾਰਚ ਰੱਖੀ ਗਈ ਹੈ। ਬਿਹਾਰ ਦੀਆਂ 40 ‘ਚੋਂ ਚਾਰ ਸੀਟਾਂ ‘ਤੇ ਪਹਿਲੇ ਪੜਾਅ ‘ਚ ਵੋਟਿੰਗ ਹੋਵੇਗੀ।

ਦਰਅਸਲ, ਪਹਿਲੇ ਪੜਾਅ ‘ਚ 21 ਸੂਬਿਆਂ ਦੀਆਂ 102 ਸੀਟਾਂ ‘ਤੇ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਪੁਡੂਚੇਰੀ, ਮਿਜ਼ੋਰਮ, ਮੇਘਾਲਿਆ, ਮੱਧ ਪ੍ਰਦੇਸ਼, ਮਨੀਪੁਰ, ਮਹਾਰਾਸ਼ਟਰ, ਅਰੁਣਾਚਲ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਜੰਮੂ ਅਤੇ ਕਸ਼ਮੀਰ, ਲਕਸ਼ਦੀਪ, ਰਾਜਸਥਾਨ, ਸਿੱਕਮ, ਤਾਮਿਲਨਾਡੂ, ਤ੍ਰਿਪੁਰਾ, ਉੱਤਰਾਖੰਡ, ਉੱਤਰ ਪ੍ਰਦੇਸ਼, ਬੰਗਾਲ, ਨਾਗਾਲੈਂਡ, ਅੰਡੇਮਾਨ ਨਿਕੋਬਾਰ ਸ਼ਾਮਲ ਹਨ।

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ 19 ਅਪ੍ਰੈਲ ਨੂੰ 21 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਹੋਵੇਗੀ। 18ਵੀਂ ਲੋਕ ਸਭਾ ਲਈ ਚੋਣਾਂ 19 ਅਪ੍ਰੈਲ ਨੂੰ ਸ਼ੁਰੂ ਹੋਣਗੀਆਂ ਅਤੇ ਸੱਤ ਵੱਖ-ਵੱਖ ਪੜਾਵਾਂ ‘ਚ 26 ਅਪ੍ਰੈਲ, 7 ਮਈ, 13 ਮਈ, 20 ਮਈ, 25 ਮਈ ਅਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਜਦਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments