ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਉਡੀਕ ਖ਼ਤਮ ਹੋ ਗਈ ਹੈ। ਦੋਵਾਂ ਨਵੇਂ ਚੋਣ ਕਮਿਸ਼ਨਰਾਂ ਦੇ ਕੰਮ ਕਾਜ ਸੰਭਾਲਦੇ ਹੀ ਚੋਣ ਕਮਿਸ਼ਨ ਨੇ ਲੋਕ ਸਭਾ ਤੇ ਉਸ ਦੇ ਨਾਲ ਹੀ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ।
ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਉਡੀਕ ਖ਼ਤਮ ਹੋ ਗਈ ਹੈ। ਦੋਵਾਂ ਨਵੇਂ ਚੋਣ ਕਮਿਸ਼ਨਰਾਂ ਦੇ ਕੰਮ ਕਾਜ ਸੰਭਾਲਦੇ ਹੀ ਚੋਣ ਕਮਿਸ਼ਨ ਨੇ ਲੋਕ ਸਭਾ ਤੇ ਉਸ ਦੇ ਨਾਲ ਹੀ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਅੱਜ ਬਾਅਦ ਦੁਪਿਹਰ ਤਿੰਨ ਵਜੇ ਹੋਵੇਗਾ। ਮੰਨਿਆ ਜਾ ਰਿਹਾ ਹੈ ਕਿ 2019 ਵਾਂਗ 2024 ਦੀਆਂ ਲੋਕ ਸਭਾ ਚੋਣਾਂ ਵੀ ਸੱਤ ਗੇੜਾਂ ’ਚ ਹੋਣਗੀਆਂ। ਇਸ ਦੌਰਾਨ ਪਹਿਲੇ ਗੇੜ ’ਚ ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਆਂਧਰ ਪ੍ਰਦੇਸ਼ ਤੇ ਤੇਲੰਗਾਨਾ ਸਮੇਤ ਪੂਰਬ ਉੱਤਰ ਦੇ ਸੂਬਿਆਂ ਦੀਆਂ ਚੋਣਾਂ ਹੋ ਸਕਦੀਆਂ ਹਨ। ਦਿੱਲੀ ’ਚ ਇਸ ਵਾਰ ਤੀਜੇ ਤੇ ਚੌਥੇ ਗੇੜ ’ਚ ਚੋਣ ਹੋ ਸਕਦੀ ਹੈ। 2019 ’ਚ ਦਿੱਲੀ ’ਚ ਛੇਵੇਂ ਗੇੜ ’ਚ ਚੋਣ ਹੋਈ ਸੀ।
ਇਸੇ ਦੌਰਾਨ ਚੋਣ ਕਮਿਸ਼ਨ ਦੇ ਅਹੁਦੇ ’ਤੇ ਨਿਯੁਕਤ ਕੀਤੇ ਗਏ ਗਿਆਨੇਸ਼ ਕੁਮਾਰ ਤੇ ਸੁਖਵੀਰ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਆਪਣਾ ਕੰਮਕਾਜ ਸੰਭਾਲ ਲਿਆ ਹੈ। ਇਸ ਤੋਂ ਬਾਅਦ ਦੋਵਾਂ ਅਧਿਕਾਰੀਆਂ ਨੇ ਚੋਣ ਸਬੰਧੀ ਤਿਆਰੀਆਂ ’ਚ ਹਿੱਸਾ ਵੀ ਲਿਆ। ਇਸ ਤੋਂ ਬਾਅਦ ਹੀ ਚੋਣ ਕਮਿਸ਼ਨ ਨੇ 16 ਮਾਰਚ ਨੂੰ ਚੋਣ ਪ੍ਰੋਗਰਾਮ ਜਾਰੀ ਕਰਨ ਦਾ ਐਲਾਨ ਕੀਤਾ।
ਕਮਿਸ਼ਨ ਨੇ ਇਸ ਦੇ ਨਾਲ ਹੀ ਕੁਝ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਪ੍ਰੋਗਰਾਮ ਜਾਰੀ ਕਰਨ ਦੀ ਵੀ ਜਾਣਕਾਰੀ ਦਿੱਤੀ ਹੈ। ਇਸ ’ਚ ਓਡੀਸ਼ਾ, ਆਂਧਰ ਪ੍ਰਦੇਸ਼, ਅਰੁਣਾਚਲ ਪ੍ਰਦੇਸ਼ ਤੇ ਸਿੱਕਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੋਂ ਹੋਣਾ ਤੈਅ ਹੈ, ਜਦਕਿ ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਕਿਆਸਅਰਾਈਆਂ ਵੀ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਇਸ ਦੀ ਸੰਭਾਵਨਾ ਕਾਫੀ ਘੱਟ ਹੈ। ਸੁਰੱਖਿਆ ਕਾਰਨਾਂ ਕਰ ਕੇ ਇੱਥੇ ਬਾਅਦ ’ਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਉਂਝ ਵੀ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਕਰਵਾਉਣ ਬਾਰੇ ਸਤੰਬਰ ਤੱਕ ਸਮਾਂ ਹੱਦ ਤੈਅ ਕੀਤੀ ਹੋਈ ਹੈ। 2019 ’ਚ ਲੋਕ ਸਭਾ ਸਮੇਤ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ। ਇਸ ਕਾਰਨ ਇਨ੍ਹਾਂ ਚੋਣਾਂ ਦੇ ਐਲਾਨ 10 ਮਾਰਚ ਦੇ ਨੇੜੇ-ਤੇੜੇ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ।
2024 ਦੀ ਲੋਕ ਸਭਾ ਚੋਣ ਕਈ ਮਾਮਲਿਆਂ ’ਚ ਕਾਫੀ ਦਿਲਚਸਪ ਹੋਵੇਗੀ। ਕਿਉਂਕਿ ਇਸ ਵਾਰ ਐੱਨਡੀਏ ਗਠਜੋੜ ਜਿੱਥੇ ਚਾਰ ਸੌ ਤੋਂ ਪਾਰ ਦਾ ਟੀਚਾ ਲੈ ਕੇ ਮੈਦਾਨ ’ਚ ਉਤਰ ਰਿਹਾ ਹੈ, ਉੱਥੇ ਆਈਐੱਨਡੀਆਈਏ ਦੇ ਸਾਹਮਣੇ ਆਪਣੀ ਪਿਛਲੀ ਸਥਿਤੀ ਨੂੰ ਕਾਇਮ ਰੱਖਦਿਆਂ ਅੱਗੇ ਵਧਣ ਦੀ ਚੁਣੌਤੀ ਹੈ। ਉਂਝ 2019 ਵਾਂਗ 2024 ਦੇ ਚੋਣ ਅਖਾੜੇ ’ਚ ਵੀ ਇਕ ਹੋਰ ਪੀਐੱਮ ਮੋਦੀ ਹਨ ਤੇ ਦੂਜੇ ਪਾਸੇ ਰਾਹੁਲ ਗਾਂਧੀ ਹਨ।
ਸਾਲ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਹੋਈਆਂ, ਜੋ 11 ਅਪ੍ਰੈਲ ਤੋਂ 19 ਮਈ ਤੱਕ ਚੱਲੀਆਂ। ਜਦਕਿ 23 ਮਈ ਨੂੰ ਨਤੀਜੇ ਐਲਾਨੇ ਗਏ ਸਨ।
ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਸਤੰਬਰ ਦੀ ਸਮਾਂ ਸੀਮਾ ਤੈਅ ਕੀਤੀ ਹੈ। 2019 ਵਿੱਚ ਲੋਕ ਸਭਾ ਸਮੇਤ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ। ਇਸ ਕਾਰਨ 10 ਮਾਰਚ ਦੇ ਆਸਪਾਸ ਇਨ੍ਹਾਂ ਚੋਣਾਂ ਦਾ ਐਲਾਨ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ।