Tuesday, February 4, 2025
Google search engine
HomeCrimeLudhaina: ਭਰਾ ਨੇ ਸੱਭਲ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ

Ludhaina: ਭਰਾ ਨੇ ਸੱਭਲ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ

ਸਮਰਾਲਾ ਦੇ ਪਿੰਡ ਪੂਨੀਆ ‘ਚ ਭਰਾ ਨੇ ਹੀ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਉਸ ਨੇ ਸੱਬਲ ਨਾਲ ਹਮਲਾ ਕਰਦੇ ਹੋਏ ਭਰਾ ਦਾ ਕਤਲ ਕਰ ਦਿੱਤਾ। ਉਸ ਨੇ ਬਚਾਅ ਲਈ ਆਏ ਪਿਤਾ ਨੂੰ ਵੀ ਨਹੀਂ ਬਖਸ਼ਿਆ ਤੇ ਉਸ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ (35) ਵਜੋਂ ਹੋਈ ਹੈ। ਦੋ ਸਾਲ ਪਹਿਲਾਂ ਜਗਦੀਪ ਸਿੰਘ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ। ਉਹ ਕਰੀਬ 4 ਮਹੀਨੇ ਪਹਿਲਾਂ ਹੀ ਇਸ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਇਆ ਸੀ। ਜ਼ਖ਼ਮੀ ਦੇ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਜ਼ਮੀਨ ਦੀ ਵੰਡ ਨੂੰ ਲੈ ਕੇ ਪਰਿਵਾਰ ਵਿੱਚ ਲੜਾਈ ਚੱਲ ਰਹੀ ਸੀ। ਲੜਾਈ ਝਗੜੇ ਤੋਂ ਬਚਣ ਲਈ ਉਹ ਆਪਣੇ ਵੱਡੇ ਪੁੱਤਰ ਜਗਦੀਪ ਨਾਲ ਵੱਖ ਰਹਿਣ ਲੱਗ ਪਿਆ ਪਰ ਮੰਗਲਵਾਰ ਰਾਤ ਉਸ ਦੇ ਛੋਟੇ ਲੜਕੇ ਦਲਬੀਰ ਸਿੰਘ ਉਮਰ 30 ਸਾਲ ਨੇ ਆ ਕੇ ਉਸ ‘ਤੇ ਹਮਲਾ ਕਰ ਦਿੱਤਾ। ਦਲਬੀਰ  ਨੇ ਆਪਣੇ ਵੱਡੇ ਭਰਾ ਜਗਦੀਪ ਨੂੰ ਸੱਬਲ ਮਾਰ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਤੇ ਆਪਣੇ ਪਿਤਾ ਰਾਮ ਸਿੰਘ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ। ਜ਼ਖਮੀ ਪਿਤਾ ਰਾਮ ਸਿੰਘ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਸਮਰਾਲਾ ਪੁਲਿਸ ਨੇ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਦੇ ਵਿੱਚ ਲੈ ਲਈ ਹੈ। ਖ਼ਾਸ ਗੱਲ ਇਹ ਹੈ ਕਿ ਮ੍ਰਿਤਕ ਜਗਦੀਪ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਤੇ ਚਾਰ ਮਹੀਨੇ ਪਹਿਲਾਂ ਇਹ ਜੇਲ੍ਹ ਵਿੱਚੋਂ ਬਾਹਰ ਆਇਆ ਸੀ।

ਪਿੰਡ ਨਿਵਾਸੀ ਪ੍ਰਗਟ ਸਿੰਘ ਦਾ ਕਹਿਣਾ ਸੀ ਕਿ ਮ੍ਰਿਤਕ ਜਗਦੀਪ ਸਿੰਘ ਤੇ ਉਸ ਦਾ ਪਿਤਾ ਰਾਮ ਸਿੰਘ ਪਿੰਡ ਵਿੱਚ ਅਲੱਗ ਘਰ ਰਹਿੰਦੇ ਸੀ। ਛੋਟਾ ਭਰਾ ਦਲਵੀਰ ਸਿੰਘ ਪਿੰਡ ਵਿੱਚ ਅਲੱਗ ਰਹਿੰਦਾ ਸੀ। ਦੋਨਾਂ ਭਰਾਵਾਂ ਵਿਚਕਾਰ ਅਨੇਕਾਂ ਵਾਰ ਲੜਾਈ ਹੋ ਚੁੱਕੀ ਹੈ। ਪਿੰਡ ਦੀ ਪੰਚਾਇਤ ਬਹੁਤ ਵਾਰ ਦੋਨਾਂ ਵਿਚਕਾਰ ਸਮਝੌਤਾ ਕਰਵਾ ਚੁੱਕੀ ਹੈ। ਪ੍ਰਗਟ ਸਿੰਘ ਦਾ ਕਹਿਣਾ ਸੀ ਕਿ ਮ੍ਰਿਤਕ ਜਗਦੀਪ ਸਿੰਘ ਨੇ ਕੁਝ ਸਾਲ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਤੇ ਕਰੀਬ 4 ਮਹੀਨੇ ਪਹਿਲਾ ਜੇਲ੍ਹ ਵਿੱਚੋਂ ਬਾਹਰ ਆਇਆ ਸੀ। ਪ੍ਰਗਟ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਮ੍ਰਿਤਕ ਜਗਦੀਪ ਸਿੰਘ ਦੇ ਘਰ ਉਸ ਦਾ ਛੋਟਾ ਭਰਾ ਦਲਬੀਰ ਸਿੰਘ ਆਇਆ ਤੇ ਦੋਨਾਂ ਵਿਚਕਾਰ ਲੜਾਈ ਹੋਈ। ਇਸ ਵਿੱਚ ਜਗਦੀਪ ਸਿੰਘ ਦੀ ਮੌਤ ਹੋ ਗਈ ਤੇ ਪਿਤਾ ਰਾਮ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਪਰਗਟ ਸਿੰਘ ਨੇ ਇਹ ਵੀ ਦੱਸਿਆ ਕਿ ਤਿੰਨੋ ਜਾਣੇ ਨਸ਼ੇ ਦੇ ਆਦੀ ਸਨ। ਜ਼ਖਮੀ ਰਾਮ ਸਿੰਘ ਦਾ ਕਹਿਣਾ ਸੀ ਮੈਂ ਤੇ ਮੇਰਾ ਵੱਡਾ ਬੇਟਾ ਜਗਦੀਪ ਸਿੰਘ ਕਾਫੀ ਸਮੇਂ ਤੋਂ ਅਲੱਗ ਰਹਿੰਦੇ ਸੀ। ਮੇਰਾ ਛੋਟਾ ਬੇਟਾ ਪਿੰਡ ਵਿੱਚ ਅਲੱਗ ਘਰ ਵਿੱਚ ਰਹਿੰਦਾ ਸੀ। ਰਾਤ ਘਟਨਾ ਇਹ ਹੋਈ ਕਿ ਮੇਰਾ ਮੁੰਡਾ ਨਸ਼ੇ  ਵਿੱਚ ਘਰੇ ਆਇਆ ਤੇ ਉਸ ਨੇ ਆ ਕੇ ਸਾਡੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਆਪਣੀ ਜਮੀਨ ਨੂੰ ਲੈਣ ਵਾਸਤੇ ਵਾਰ ਵਾਰ ਕਹਿਣ ਲੱਗਾ। ਉਸ ਤੋਂ ਬਾਅਦ ਛੋਟੇ ਬੇਟੇ ਨੇ ਸੱਬਲ ਮਾਰ ਮਾਰ ਮੇਰੇ ਵੱਡੇ ਬੇਟੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਮੇਰੇ ਉਪਰ ਵੀ ਜਾਨਲੇਵਾ ਹਮਲਾ ਕੀਤਾ।

ਸਮਰਾਲਾ ਪੁਲਿਸ ਦੇ ਐਸਐਚਓ ਰਾਓ ਵਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਮਰਾਲਾ ਦੇ ਨਜ਼ਦੀਕੀ ਪਿੰਡ ਪੁੰਨੀਆ ਵਿੱਚ ਇੱਕ ਪਰਿਵਾਰਕ ਲੜਾਈ ਹੋਈ। ਇਸ ਵਿੱਚ ਦੋ ਭਰਾ ਤੇ ਪਿਓ ਦੀ ਖੂਨੀ ਝੜਪ ਹੋਈ। ਇਸ ਵਿੱਚ ਇੱਕ ਭਰਾ ਦੀ ਮੌਤ ਹੋ ਗਈ। ਜਦੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਤਿੰਨੋ ਜਾਣੇ ਨਸ਼ੇ ਦੇ ਆਦੀ ਸਨ। ਆਏ ਦਿਨ ਇਨ੍ਹਾਂ ਦਾ ਆਪਸ ਵਿੱਚ ਜਮੀਨ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ। ਰਾਤੀਂ ਇਸ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ ਜਿਸ ਵਿੱਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਸੱਬਲ ਨਾਲ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਿੱਚ ਬਜ਼ੁਰਗ ਪਿਓ ਵੀ ਗੰਭੀਰ ਜਖਮੀ ਹੋ ਗਿਆ। ਐਸਐਚਓ ਦਾ ਕਹਿਣਾ ਸੀ ਕਿ ਦੋਸ਼ੀ ਦਲਵੀਰ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਮੁਕੱਦਮਾ ਦਰਜ ਕਰ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਦਾ ਕਹਿਣਾ ਸੀ ਕਿ ਬੀਤੀ ਰਾਤ ਹਸਪਤਾਲ ਦੇ ਵਿੱਚ ਇੱਕ ਲੜਾਈ ਦਾ ਮਾਮਲਾ ਆਇਆ। ਇਸ ਵਿੱਚ ਦੋ ਵਿਅਕਤੀ ਹਸਪਤਾਲ ਵਿੱਚ ਆਏ। ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਰਾਮ ਸਿੰਘ ਉਮਰ 68 ਸਾਲ ਤੇ ਇੱਕ ਮ੍ਰਿਤਕ ਦੀ ਲਾਸ਼ ਹਸਪਤਾਲ ਵਿੱਚ ਆਈ ਜਿਸ ਦਾ ਨਾਮ ਜਗਦੀਪ ਸਿੰਘ ਉਮਰ 35 ਸਾਲ ਹੈ। ਡਾਕਟਰ ਦਾ ਕਹਿਣਾ ਸੀ ਕਿ ਬੁਰੀ ਤਰ੍ਹਾਂ ਜ਼ਖਮੀ ਰਾਮ ਸਿੰਘ ਨੂੰ ਇਸ ਦੇ ਵੱਡੇ ਹਸਪਤਾਲ ਦੇ ਵਿੱਚ ਰੈਫਰ ਕਰ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments