ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਡਾਬਾ ਦੇ ਇੱਕ ਇਲਾਕੇ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਸਦੀ 16 ਸਾਲ ਦੀ ਬੇਟੀ 12ਵੀਂ ਜਮਾਤ ਦੀ ਪੜ੍ਹਾਈ ਕਰਦੀ ਹੈ l
ਬਾਰਵੀਂ ਦੀ ਪੜ੍ਹਾਈ ਕਰਨ ਦੇ ਨਾਲ ਨਾਲ ਕਰਿਆਨੇ ਦੀ ਦੁਕਾਨ ਤੇ ਕੰਮ ਕਰਨ ਵਾਲੀ 16 ਸਾਲ ਦੀ ਲੜਕੀ ਨੂੰ ਨਸ਼ੀਲੀ ਵਸਤੂ ਪਿਆ ਕੇ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆlਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਕਿਸੇ ਹੋਰ ਨੇ ਨਹੀਂ ਬਲਕਿ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਨੇ ਹੀ ਦਿੱਤਾ ਹੈ।
ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਡਾਬਾ ਦੇ ਇੱਕ ਇਲਾਕੇ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਸਦੀ 16 ਸਾਲ ਦੀ ਬੇਟੀ 12ਵੀਂ ਜਮਾਤ ਦੀ ਪੜ੍ਹਾਈ ਕਰਦੀ ਹੈ l ਉਹ ਆਪਣਾ ਜੇਬ ਖਰਚ ਪੂਰਾ ਕਰਨ ਲਈ ਪੜ੍ਹਾਈ ਦੇ ਨਾਲ ਨਾਲ ਮੁਹੱਲਾ ਬੇਗੋਆਣਾ ਗਿੱਲ ਦੇ ਰਹਿਣ ਵਾਲੇ ਵਿਵੇਕ ਮਹਿਤਾ ਦੀ ਕਰਿਆਨੇ ਦੀ ਦੁਕਾਨ ਤੇ ਕੰਮ ਕਰਨ ਲੱਗ ਪਈ l ਉਹ ਪਿਛਲੇ ਦੋ ਮਹੀਨੇ ਤੋਂ ਵਿਵੇਕ ਮਹਿਤਾ ਦੀ ਦੁਕਾਨ ਤੇ ਕੰਮ ਕਰ ਰਹੀ ਸੀ l