Excise Department ਦੇ ਈਟੀਓ ਸੁਮਿਤ ਥਾਪਰ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਇੰਦਰਜੀਤ ਸਿੰਘ ਨਾਗਪਾਲ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੈਕਿੰਗ ਦੇ ਸੰਬੰਧ ‘ਚ
ਆਬਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਇਲਾਕਿਆਂ ਦੇ ਈਟੀਓ ਇੰਸਪੈਕਟਰਾਂ ਵੱਲੋਂ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਹਦਾਇਤਾਂ ਦੀ ਪਾਲਣਾ ਨਾ ਕਰਦੇ ਹੋਏ ਸ਼ਰਾਬ ਦੀਆਂ ਪੇਟੀਆਂ ਵੇਚਣ ‘ਤੇ ਪਾਬੰਦੀ ਦੇ ਬਾਵਜੂਦ ਪੇਟੀਆਂ ਵੇਚਣ ਵਾਲੇ ਸ਼ਰਾਬ ਦੇ ਠੇਕੇਦਾਰਾਂ ਖਿਲਾਫ਼ ਕਾਰਵਾਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ।
ਇਸੇ ਤਹਿਤ ਮੰਗਲਵਾਰ ਨੂੰ ਆਬਕਾਰੀ ਵਿਭਾਗ ਵੱਲੋਂ ਕਿਲਸ਼ ਚੌਕ ‘ਚ ਚੈਕਿੰਗ ਦੌਰਾਨ ਚਾਰ ਪੇਟੀਆਂ ਦੀ ਵੇਚਦਾਰੀ ਦੇ ਸਬਧ ਵਿੱਚ ਕੁੰਦਨਪੁਰੀ ਗਰੁੱਪ ਦੇ 13 ਸ਼ਰਾਬ ਦੇ ਠੇਕੇ ਸੀਲ ਕਰ ਦਿੱਤਾ ਗਿਆ।
ਆਬਕਾਰੀ ਵਿਭਾਗ ਦੇ ਈਟੀਓ ਸੁਮਿਤ ਥਾਪਰ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਇੰਦਰਜੀਤ ਸਿੰਘ ਨਾਗਪਾਲ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੈਕਿੰਗ ਦੇ ਸੰਬੰਧ ‘ਚ ਉਨ੍ਹਾਂ ਨੇ ਲੁਧਿਆਣਾ ਦੇ ਕੈਲਾਸ਼ ਚੌਕ ‘ਚ ਸ਼ਰਾਬ ਦੇ ਠੇਕੇਦਾਰ ਵੱਲੋਂ ਚਾਰ ਪੇਟੀਆਂ ਦੀ ਵੇਚਦਰੀ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਜਿਸ ਤੋਂ ਬਾਅਦ ਕੁੰਦਨਪੁਰੀ ਗਰੁੱਪ ਦੇ ਕੁੱਲ 13 ਠੇਕੇ ਤਿੰਨ ਦਿਨਾਂ ਲਈ ਸੀਲ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।