Monday, October 14, 2024
Google search engine
HomeDeshMalaika Arora Father Death Reason: ਕਿਵੇਂ ਹੋਈ Malaika Arora ਦੇ ਪਿਤਾ ਦੀ...

Malaika Arora Father Death Reason: ਕਿਵੇਂ ਹੋਈ Malaika Arora ਦੇ ਪਿਤਾ ਦੀ ਮੌਤ? Mumbai Police ਨੇ ਕੀ ਕੁਝ ਦੱਸਿਆ? ਜਾਣੋ

ਅਦਾਕਾਰਾ Malaika Arora ਦੇ ਪਿਤਾ ਅਨਿਲ ਅਰੋੜਾ ਦਾ ਦੇਹਾਂਤ ਹੋ ਗਿਆ ਹੈ।

ਬੁੱਧਵਾਰ ਸਵੇਰੇ ਫਿਲਮ ਇੰਡਸਟਰੀ ਤੋਂ ਇੱਕ ਹੈਰਾਨ ਕਰਨ ਵਾਲੀ ਅਤੇ ਦਿਲ ਦਹਿਲਾਉਣ ਵਾਲੀ ਖਬਰ ਆਈ ਕਿ ਅਦਾਕਾਰ ਅਤੇ ਅਰਬਾਜ਼ ਖਾਨ ਦੀ ਸਾਬਕਾ ਪਤਨੀ ਮਲਾਇਕਾ ਅਰੋੜਾ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਹ ਖਬਰ ਮਿਲਦੇ ਹੀ ਪੂਰੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ।

ਅਰਬਾਜ਼ ਤੁਰੰਤ ਮਲਾਇਕਾ ਦੇ ਪਿਤਾ ਦੇ ਘਰ ਪਹੁੰਚੇ। ਇਸ ਤੋਂ ਬਾਅਦ ਉੱਥੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਦੀ ਭੀੜ ਇਕੱਠੀ ਹੋ ਗਈ।

ਸ਼ੁਰੂਆਤੀ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਮਲਾਇਕਾ ਦੇ ਪਿਤਾ ਅਨਿਲ ਅਰੋੜਾ ਨੇ ਆਪਣੇ ਘਰ ਦੀ ਬਾਲਕੋਨੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਹੁਣ ਪੂਰੇ ਮਾਮਲੇ ‘ਤੇ ਮੁੰਬਈ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ।

ਇਸ ਪੂਰੀ ਘਟਨਾ ਬਾਰੇ ਕ੍ਰਾਈਮ ਬ੍ਰਾਂਚ ਦੇ ਡੀਸੀਪੀ ਰਾਜ ਤਿਲਕ ਰੋਸ਼ਨ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, ਅਨਿਲ ਅਰੋੜਾ ਦੀ ਲਾਸ਼ ਮਿਲੀ ਹੈ।

ਉਹ ਇਸ ਇਮਾਰਤ ਦੀ ਛੇਵੀਂ ਮੰਜ਼ਿਲ ‘ਤੇ ਰਹਿੰਦੇ ਸਨ। ਸਾਡੀ ਟੀਮ ਇੱਥੇ ਹੈ ਅਤੇ ਅਸੀਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਾਂ।

ਇਸ ਦੌਰਾਨ ਕ੍ਰਾਈਮ ਬ੍ਰਾਂਚ ਦੇ ਡੀਸੀਪੀ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਹਰ ਐਂਗਲ ਤੋਂ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਸਾਡੀ ਟੀਮ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਮਲਾਇਕਾ ਅਰੋੜਾ ਦੇ ਪਿਤਾ ਦੀ ਮੌਤ ਕਿਵੇਂ ਹੋਈ ? ਇਸ ਬਾਰੇ ਰਾਜ ਤਿਲਕ ਰੋਸ਼ਨ ਨੇ ਕਿਹਾ, ਅਸੀਂ ਹਰ ਚੀਜ਼ ਦੀ ਵਿਸਥਾਰ ਨਾਲ ਜਾਂਚ ਕਰ ਰਹੇ ਹਾਂ। ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਅਸੀਂ ਇਸ ਮਾਮਲੇ ਦੀ ਹੋਰ ਜਾਂਚ ਕਰ ਰਹੇ ਹਾਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments