ਸਾਬਕਾ ਉਪ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ (Kejriwal) ਦੇ ਕੰਮ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਦਿੱਲੀ ਸ਼ਰਾਬ ਘੁਟਾਲਾ ਮਾਮਲੇ (Delhi liquor scam case) ‘ਚ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ (Former Deputy CM) ਮਨੀਸ਼ ਸਿਸੋਦੀਆ (Manish Sisodia)ਜੇਲ੍ਹ ਤੋਂ ਬਾਹਰ ਹਨ। ਸਿਸੋਦੀਆ ਨੇ ਸ਼ਨੀਵਾਰ ਨੂੰ ਜੇਲ੍ਹ ਤੋਂ ਬਾਹਰ ਆਉਂਦੇ ਹੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਵਿਰੋਧੀ ਧਿਰ ਦੇ ਆਗੂ ਤਾਨਾਸ਼ਾਹੀ ਖ਼ਿਲਾਫ਼ ਇੱਕਜੁੱਟ ਹੋ ਜਾਂਦੇ ਹਨ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਘੰਟਿਆਂ ਵਿੱਚ ਜੇਲ੍ਹ ਵਿੱਚੋਂ ਬਾਹਰ ਆ ਜਾਣਗੇ।
ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਇਹ ਵੀ ਕਿਹਾ ਕਿ ਇਹ ਲੋਕ ਸੰਵਿਧਾਨ ਤੋਂ ਜ਼ਿਆਦਾ ਤਾਕਤਵਰ ਨਹੀਂ ਹਨ। ਦਿੱਲੀ ‘ਚ ‘ਆਪ’ ਹੈੱਡਕੁਆਰਟਰ ‘ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਹਰ ਵਿਅਕਤੀ ਨੂੰ ਇਸ ਤਾਨਾਸ਼ਾਹੀ ਵਿਰੁੱਧ ਲੜਨਾ ਪਵੇਗਾ, ਜੋ ਨਾ ਸਿਰਫ ਨੇਤਾਵਾਂ ਨੂੰ ਜੇਲ੍ਹਾਂ ‘ਚ ਡੱਕ ਰਹੀ ਹੈ ਸਗੋਂ ਨਾਗਰਿਕਾਂ ਨੂੰ ਵੀ ਪ੍ਰੇਸ਼ਾਨ ਕਰ ਰਹੀ ਹੈ।
ਕੇਜਰੀਵਾਲ ਨੂੰ ਬਦਨਾਮ ਕਰਨ ਦੀ ਸਾਜਿਸ਼
ਸਾਬਕਾ ਉਪ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ (Kejriwal) ਦੇ ਕੰਮ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਸਿਸੋਦੀਆ (Sisodia) ਨੇ ‘ਆਪ’ (AAP) ਵਰਕਰਾਂ ਨੂੰ ਕਿਹਾ ਕਿ ਅਸੀਂ ਤਾਂ ਰੱਥ ਦੇ ਘੋੜੇ ਹਾਂ, ਪਰ ਸਾਡਾ ਅਸਲੀ ਰਥੀ ਜੇਲ ‘ਚ ਹੈ, ਉਹ ਜਲਦੀ ਹੀ ਬਾਹਰ ਆ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਨੂੰ ਦੇਸ਼ ਅੰਦਰ ਤਾਨਾਸ਼ਾਹੀ ਵਿਰੁੱਧ ਲੜਨ ਦਾ ਸੱਦਾ ਦਿੱਤਾ।
ਅਜੇ ਵੀ ਜੇਲ੍ਹ ਵਿੱਚ ਰਥ ਦਾ ਸਾਰਥੀ
ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਲੋਕਾਂ ਦੇ ਹੰਝੂ ਉਨ੍ਹਾਂ ਨੂੰ ਔਖੇ ਸਮੇਂ ‘ਚੋਂ ਬਾਹਰ ਲੈ ਆਏ। ਉਸ ਨੇ ਕਿਹਾ, “ਇਨ੍ਹਾਂ ਹੰਝੂਆਂ ਨੇ ਮੈਨੂੰ ਤਾਕਤ ਦਿੱਤੀ ਹੈ। ਮੈਨੂੰ ਉਮੀਦ ਸੀ ਕਿ 7-8 ਮਹੀਨਿਆਂ ਵਿੱਚ ਇਨਸਾਫ਼ ਮਿਲੇਗਾ। 17 ਮਹੀਨੇ ਲੱਗ ਗਏ ਪਰ ਇਮਾਨਦਾਰੀ ਅਤੇ ਸੱਚਾਈ ਦੀ ਜਿੱਤ ਹੋਈ।” ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਕਹਾਉਣ ਵਾਲੀ ਭਾਜਪਾ ਕਿਸੇ ਇੱਕ ਸੂਬੇ ਵਿੱਚ ਵੀ ਇਹ ਸਾਬਤ ਨਹੀਂ ਕਰ ਸਕੀ ਕਿ ਉਸ ਦੇ ਇੱਕ ਰਾਜ ਵਿੱਚ ਵੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਸਿਸੋਦੀਆ (Sisodia) ਨੇ ਕਿਹਾ ਕਿ ਸੁਪਰੀਮ ਕੋਰਟ (Supreme Court) ਨੇ ਤਾਨਾਸ਼ਾਹੀ ਨੂੰ ਕੁਚਲਣ ਲਈ ਸੰਵਿਧਾਨ ਦੀ ਤਾਕਤ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੱਤ ਤੋਂ ਅੱਠ ਮਹੀਨਿਆਂ ਵਿੱਚ ਇਨਸਾਫ਼ ਮਿਲਣ ਦੀ ਉਮੀਦ ਸੀ ਪਰ ਇਸ ਵਿੱਚ 17 ਮਹੀਨੇ ਲੱਗ ਗਏ। ਉਨ੍ਹਾਂ ਕਿਹਾ ਕਿ ਆਖਰਕਾਰ ਸੱਚ ਦੀ ਜਿੱਤ ਹੋਈ।