ਮੁੱਢਲੀ ਜਾਣਕਾਰੀ ਅਨੁਸਾਰ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ, ਉੱਘੇ ਕਾਰੋਬਾਰੀ ਰਜਿੰਦਰ ਕੁਮਾਰ ਪੱਪੂ ਜੈਤੀਪੁਰੀਆ ਅਤੇ ਪੱਪੂ ਜੈਤੀਪੁਰੀਆ ਦੇ ਮੈਨੇਜਰ ਗੋਪੀ ਉੱਪਲ ਦੇ ਘਰ ਰੇਡ ਅਜੇ ਵੀ ਜਾਰੀ ਹੈ।
ਛਾਪੇਮਾਰੀ ਦੇ ਅਜੇ ਵੇਰਵੇ ਪ੍ਰਾਪਤ ਨਹੀਂ ਹੋਏ ਅਤੇ ਤਲਾਸ਼ੀ ਅਭਿਆਨ ਅਜੇ ਜਾਰੀ ਹੈ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ਨਿਚਰਵਾਰ ਸਵੇਰੇ ਬਟਾਲਾ ਦੇ ਵੱਡੇ ਕਾਂਗਰਸੀਆਂ ਦੇ ਘਰਾਂ ‘ਚ ਛਾਪੇਮਾਰੀ ਹੋਈ ਹੈ। ਤੜਕਸਾਰ ਹੋਈ ਰੇਡ ਦੇ ਨਾਲ ਕਾਂਗਰਸੀਆਂ ਅੰਦਰ ਤਰਥੱਲੀ ਮੱਚ ਗਈ ਹੈ।ਇਹ ਛਾਪੇਮਾਰੀ ਈਡੀ ਦੀ ਦੱਸੀ ਜਾ ਰਹੀ ਹੈ ਹਾਲਾਂਕਿ ਇਸ ਸਬੰਧੀ ਕਿਸੇ ਵੀ ਪੁਲਿਸ ਅਧਿਕਾਰੀ ਨੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ, ਉੱਘੇ ਕਾਰੋਬਾਰੀ ਰਜਿੰਦਰ ਕੁਮਾਰ ਪੱਪੂ ਜੈਤੀਪੁਰੀਆ ਅਤੇ ਪੱਪੂ ਜੈਤੀਪੁਰੀਆ ਦੇ ਮੈਨੇਜਰ ਗੋਪੀ ਉੱਪਲ ਦੇ ਘਰ ਰੇਡ ਅਜੇ ਵੀ ਜਾਰੀ ਹੈ। ਛਾਪੇਮਾਰੀ ਦੇ ਅਜੇ ਵੇਰਵੇ ਪ੍ਰਾਪਤ ਨਹੀਂ ਹੋਏ ਅਤੇ ਤਲਾਸ਼ੀ ਅਭਿਆਨ ਅਜੇ ਜਾਰੀ ਹੈ।
ਇਸ ਦੌਰਾਨ ਲੋਕ ਸਭਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਆਪਣੇ ਸਮਰਥਕਾਂ ਸਮੇਤ ਨਗਰ ਨਿਗਮ ਦੇ ਮੇਅਰ ਸੁਖਦੀਪ ਤੇਜਾ ਦੇ ਭਰਾ ਦੇ ਘਰ ਪੁੱਜੇ। ਰੰਧਾਵਾ ਨੇ ਦੱਸਿਆ ਕਿ ਬਟਾਲਾ ‘ਚ ਸੱਤ ਕਾਂਗਰਸੀ ਵਰਕਰਾਂ ‘ਤੇ ਇਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ ਹੈ। ਜਦੋਂ ਵੀ ਚੋਣਾਂ ਆਉਂਦੀਆਂ ਹਨ ਤਾਂ ਕੇਂਦਰ ਸਰਕਾਰ ਛਾਪੇਮਾਰੀ ਕਰਕੇ ਵਿਰੋਧੀਆਂ ਨੂੰ ਦਬਾਉਣ ਅਤੇ ਡਰਾਉਣ ਦੀ ਕੋਸ਼ਿਸ਼ ਕਰਦੀ ਹੈ। ਪਰ ਨਾ ਤਾਂ ਅਸੀਂ ਡਰਦੇ ਹਾਂ ਅਤੇ ਨਾ ਹੀ ਸਾਡੇ ਵਰਕਰ। ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਮਿਲ ਕੇ ਸਾਜ਼ਿਸ਼ ਰਚ ਕੇ ਕਾਂਗਰਸ ਪਾਰਟੀ ਨੂੰ ਦਬਾਉਣਾ ਚਾਹੁੰਦੇ ਹਨ।
ਸੁਖਜਿੰਦਰ ਰੰਧਾਵਾ ਤੋਂ ਬਾਅਦ ਫਤਿਹਗੜ੍ਹ ਚੂੜੀਆਂ ਦੇ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਮੇਅਰ ਸੁਖਦੀਪ ਸਿੰਘ ਤੇਜ ਦੇ ਹੱਕ ਵਿੱਚ ਨਿੱਤਰ ਆਏ ਅਤੇ ਤੇਜ ਦੇ ਭਰਾ ਦੇ ਘਰ ਪੁੱਜੇ ਅਤੇ ਕਿਹਾ ਕਿ ਨਗਰ ਨਿਗਮ ਦੇ ਮੇਅਰ ਨੂੰ ਲੋਕਾਂ ਦੀ ਭੀੜ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ ਤਾਂ ਕਿ ਸੁਖਜਿੰਦਰ ਰੰਧਾਵਾ ਸਮੇਤ ਪੀ.ਯੂ ਲੋਕ ਸਭਾ ਦੇ ਉਮੀਦਵਾਰਾਂ ਨੂੰ ਦਬਾਇਆ ਜਾ ਸਕਦਾ ਹੈ ਪਰ ਇਹ ਸਿਰਫ ਬਦਲੇ ਦਾ ਇੱਕ ਹਿੱਸਾ ਹੈ।