ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਈਡੀ ਨੇ ਕੁੱਝ ਦਿਨ ਪਹਿਲਾਂ ਹੀ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਛਾਪੇਮਾਰੀ ਦੌਰਾਨ ਵਿਦੇਸ਼ੀ ਹਥਿਆਰ, ਲਗਭਗ 300 ਕਾਰਤੂਸ, 5 ਕਰੋੜ ਰੁਪਏ ਨਕਦ ਅਤੇ 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਸਨ।
ਈਡੀ ਦੀ ਇਹ ਛਾਪੇਮਾਰੀ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ‘ਚ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਸੋਨੀਪਤ ਤੋਂ ਕਾਂਗਰਸ ਦੇ ਵਿਧਾਇਕ ਸੁਰਿੰਦਰ ਪੰਵਾਰ ਖਿਲਾਫ਼ ਕੀਤੀ ਗਈ। ਕੇਂਦਰੀ ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMAL) ਦੀਆਂ ਧਾਰਾਵਾਂ ਤਹਿਤ ਯਮੁਨਾਨਗਰ, ਸੋਨੀਪਤ, ਮੋਹਾਲੀ, ਫਰੀਦਾਬਾਦ, ਚੰਡੀਗੜ੍ਹ ਅਤੇ ਕਰਨਾਲ ‘ਚ ਦੋਹਾਂ ਨੇਤਾਵਾਂ ਅਤੇ ਸਬੰਧਤ ਇਕਾਈਆਂ ਦੇ ਲਗਭਗ 20 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।