Wednesday, October 16, 2024
Google search engine
HomeDeshਮੋਦੀ, ਸ਼ਾਹ, ਨੱਢਾ, ਰਾਜਨਾਥ, ਹੇਮਾ ਮਾਲਿਨੀ, ਪ੍ਰੀਤੀ ਸਪਰੂ ਆਉਣਗੇ ਪੰਜਾਬ

ਮੋਦੀ, ਸ਼ਾਹ, ਨੱਢਾ, ਰਾਜਨਾਥ, ਹੇਮਾ ਮਾਲਿਨੀ, ਪ੍ਰੀਤੀ ਸਪਰੂ ਆਉਣਗੇ ਪੰਜਾਬ

ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਇਕ ਜੂਨ ਨੂੰ ਪੰਜਾਬ ’ਚ ਹੋਣ ਵਾਲੀਆਂ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਂਭਣਗੇ। ਭਾਜਪਾ ਨੇ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਭਾਜਪਾ ਮੀਡੀਆ ਸੈਲ ਦੇ ਮੁਖੀ ਵਿਨੀਤ ਜੋਸ਼ੀ ਨੇ ਦੱਸਿਆ ਕਿ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਸ਼ਾਦ ਨੱਢਾ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਯੂਪੀ ਦੇ ਮੁੱਖ ਮੰਤਰੀ ਜੋਗੀ ਅਦਿਤਯਨਾਥ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਧਾਨ ਸਿੰਘ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ, ਸਮ੍ਰਿਤੀ ਇਰਾਨੀ, ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਅਰਜੁਨ ਰਾਮ ਮੇਘਵਾਲ, ਡਾ. ਜਤਿੰਦਰ ਸਿੰਘ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ, ਡਾ. ਨਰਿੰਦਰ ਸਿੰਘ ਰੈਣਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਮਨੋਰੰਜਨ ਕਾਲੀਆ, ਬਾਲੀਵੁੱਡ ਅਦਾਕਾਰਾ ਤੇ ਮੌਜੂਦਾ ਐਮਪੀ ਹੇਮਾ ਮਾਲਿਨੀ, ਚਰਨਜੀਤ ਸਿੰਘ ਅਟਵਾਲ, ਅਸ਼ਵਨੀ ਸ਼ਰਮਾ, ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ, ਸ਼ਵੇਤ ਮਲਿਕ, ਕੇਵਲ ਸਿੰਘ ਢਿੱਲੋ, ਵਿਜੇ ਸਾਂਪਲਾ, ਜੰਗੀ ਲਾਲ ਮਹਾਜਨ, ਮਨਪ੍ਰੀਤ ਸਿੰਘ ਬਾਦਲ, ਫਤਿਹਜੰਗ ਸਿੰਘ ਬਾਜਵਾ, ਅਸ਼ਵਨੀ ਸੇਖੜੀ, ਰਵੀ ਕਿਸ਼ਨ, ਦਿਨੇਸ਼ ਲਾਲ ਯਾਦਵ (ਨਿਰਹੂਆ), ਪੰਜਾਬੀ ਫਿਲਮ ਅਦਾਕਾਰ ਤੇ ਭਾਜਪਾ ਆਗੂ ਪ੍ਰੀਤੀ ਸਪਰੂ ਤੇ ਭਾਜਪਾ ਦੀ ਆਗੂ ਸ਼੍ਰੀਨਿਵਾਸਲੁ ਸ਼ਾਮਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments