ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਵੜਿੰਗ ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਜੇਰੇ ਇਲਾਜ ਸਿੰਧੀ ਬੇਕਰੀ ਦੇ ਮਾਲਕ ਨਵਦੀਪ ਨਾਲ ਵੀ ਮੁਲਾਕਾਤ ਕੀਤੀ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਅੱਜ ਕਾਂਗਰਸੀ ਆਗੂਆਂ ਦੇ ਇੱਕ ਵਫਦ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਨਾਲ ਮੁਲਾਕਾਤ ਕੀਤੀ ਗਈ।
ਮੁਲਾਕਾਤ ਦੌਰਾਨ ਵੜਿੰਗ ਨੇ ਬੀਤੇ ਦਿਨੀ ਸਿੰਧੀ ਬੇਕਰੀ ਦੇ ਮਾਲਕ ਤੇ ਕਾਮੇ ਨੂੰ ਦਿਨ ਦਿਹਾੜੇ ਗੋਲੀ ਮਾਰਨ ਤੇ ਜ਼ਿਲ੍ਹੇ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲਬਾਤ ਕੀਤੀ।
ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ, ਹਰਕਰਨ ਸਿੰਘ ਵੈਦ, ਸਤਿੰਦਰਪਾਲ ਸਿੰਘ ਤਾਜਪੁਰੀ ਆਦਿ ਹਾਜ਼ਰ ਸਨ।
ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਵੜਿੰਗ ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਜੇਰੇ ਇਲਾਜ ਸਿੰਧੀ ਬੇਕਰੀ ਦੇ ਮਾਲਕ ਨਵੀਨ ਨਾਲ ਵੀ ਮੁਲਾਕਾਤ ਕੀਤੀ ਤੇ ਪਰਿਵਾਰ ਨੂੰ ਹਰ ਪ੍ਰਕਾਰ ਦੀ ਸੰਭਵ ਸਹਾਇਤਾ ਦੇਣ ਤੇ ਹਮੇਸ਼ਾ ਨਾਲ ਖੜਨ ਦਾ ਭਰੋਸਾ ਦਵਾਇਆ।