ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਵਲੋਂ ਬੀਤੇ ਦਿਨ ਬੁੱਧਵਾਰ 19 ਜੂਨ ਨੂੰ ਸਾਉਣੀ ਦੀਆਂ 14 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਵਲੋਂ ਬੀਤੇ ਦਿਨ ਬੁੱਧਵਾਰ 19 ਜੂਨ ਨੂੰ ਸਾਉਣੀ ਦੀਆਂ 14 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਇਸ ਫ਼ੈਸਲੇ ‘ਤੇ ਖੁਸ਼ੀ ਪ੍ਰਗਟਾਉਂਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਜਿੱਥੇ ਕਿਸਾਨ ਨਿਧੀ ਸਕੀਮ ਤਹਿਤ ਕਿਸ਼ਤ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਗਈ ਉੱਥੇ ਹੀ ਪਹਿਲੀ ਕੈਬਨਿਟ ਬੈਠਕ ਵਿਚ ਕੈਬਨਿਟ ਨੇ ਝੋਨਾ, ਰਾਗੀ, ਬਾਜਰਾ, ਜਵਾਰ, ਮੱਕੀ ਅਤੇ ਕਪਾਹ ਸਮੇਤ 14 ਸਾਉਣੀ ਸੀਜ਼ਨ ਦੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਫੋਰੈਂਸਿਕ ਸਾਇੰਸ ਯੂਨੀਵਰਸਿਟੀ ਬਣਾਈ ਸੀ।
ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਯੂਨੀਵਰਸਿਟੀ ਦੇ ਕੈਂਪਸ ਦੇਸ਼ ਦੇ ਸਾਰੇ 28 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਬਣਾਏ ਜਾਣਗੇ। ਲੈਬਾਂ ਬਣਾਈਆਂ ਜਾਣਗੀਆਂ। ਉਥੇ ਹੀ ਟ੍ਰੇਨਿੰਗ ਦਿੱਤੀ ਜਾਵੇਗੀ। ਸਰਕਾਰ ਨੇ ਹਰ ਸਾਲ 9000 ਵਿਦਿਆਰਥੀਆਂ ਨੂੰ ਫੋਰੈਂਸਿਕ ਸਾਇੰਸ ਵਿੱਚ ਸਿਖਲਾਈ ਦੇਣ ਦੀ ਯੋਜਨਾ ਬਣਾਈ ਹੈ। ਇੰਨਾ ਹੀ ਨਹੀਂ 40 ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀ ਇੱਥੇ ਪੜ੍ਹਨ ਦਾ ਮੌਕਾ ਮਿਲੇਗਾ।