ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਜਾਇਆ ਗਿਆ ਹੈ। ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਹਜ਼ੂਰੀ ਵਿੱਚ ਸ਼ੁਰੂ ਹੋਇਆ ਨਗਰ ਕੀਰਤਨ ਅਲੱਗ-ਅਲੱਗ ਪੜਾਵਾਂ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜਾ ਕੇ ਸੰਪੂਰਨ ਹੋਵੇਗਾ।
ਇਸ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਸ਼ਾਮਲ ਹੋਏ। ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਦਲਜੀਤ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸਹਿਤ ਅਕਾਲੀ ਦਲ ਦੀ ਲੀਡਰਸ਼ਿਪ ਮੌਜੂਦ ਰਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਸੀ ਕਿ ਗੁਰੂ ਜੀ ਦਾ ਪ੍ਰਕਾਸ਼ ਪੁਰਬ ਪਟਨਾ ਸਾਹਿਬ ਵਿਖੇ ਵੱਡੇ ਪੱਧਰ ਤੇ ਮਨਾਇਆ ਜਾਂਦਾ ਹੈ ਤੇ ਸੰਗਤਾਂ ਦੀ ਮੰਗ ਸੀ ਕਿ ਇਸ ਨੂੰ ਪੰਜਾਬ ਵਿੱਚ ਵੀ ਵੱਡੇ ਪੱਧਰ ਤੇ ਮਨਾਇਆ ਜਾਵੇ। ਅੱਜ ਸਵੇਰੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਹੋਈ। ਇਹ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਮਾਰਗ ਤੇ ਪੜਾਅ ਦਰ ਪੜਾਅ ਅੱਗੇ ਵੱਧਦਿਆਂ 16 ਜਨਵਰੀ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਸੰਪੰਨ ਹੋਵੇਗਾ। ਇਸ ਨਗਰ ਕੀਰਤਨ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਮੈਂਬਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਹੋਈਆਂ। ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗਰ ਕੀਰਤਨ ਪੂਰੇ ਜਾਹੋ ਜਲਾਲ ਦੇ ਨਾਲ ਕੱਢਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਤੇ ਪੰਜ ਪਿਆਰਿਆਂ ਦੀ ਅਗਵਾਈ ਦੇ ਵਿੱਚ ਇਸ ਵਿਸ਼ਾਲ ਨਗਰ ਕੀਰਤਨ ਉੱਤੇ ਸੰਗਤਾਂ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਗਈ।
ਇਸ ਹੱਡ ਚੀਰਵੀਂ ਠੰਢ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਇਕੱਠ ਹੋਇਆ। ਹਾਲਾਂਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਟਨਾ ਬਿਹਾਰ ਵਿਖੇ ਹੋਇਆ ਪਰ ਉਨ੍ਹਾਂ ਨੇ ਆਪਣਾ ਲੰਬਾ ਸਮਾਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਬਿਤਾਇਆ ਤੇ ਸੰਗਤਾਂ ਦੀ ਮੰਗ ਸੀ ਕਿ ਜਿੱਥੇ ਪਟਨਾ ਸਾਹਿਬ ਵਿਖੇ ਗੁਰੂ ਜੀ ਦਾ ਪ੍ਰਕਾਸ਼ ਪਰਬ ਵੱਡੇ ਪੱਧਰ ਤੇ ਮਨਾਇਆ ਜਾਂਦਾ ਹੈ। ਇੱਥੇ ਵੀ ਉਨ੍ਹਾਂ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ਤੇ ਮਨਾਇਆ ਜਾਵੇ।