ਸੁਪਰੀਮ ਕੋਰਟ ਨੇ ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ
ਨਿਊਜ਼ਕਲਿੱਕ ਦੇ ਸੰਸਥਾਪਕ ਤੇ ਮੁੱਖ ਸੰਪਾਦਕ ਪ੍ਰਬੀਰ ਪੁਰਕਾਯਸਥ ਨੂੰ ਯੂਏਪੀਏ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਵਕੀਲ ਅਰਸ਼ਦੀਪ ਖੁਰਾਣਾ ਨੇ ਦੱਸਿਆ ਕਿ ਅਦਾਲਤ ਨੇ ਉਸ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਗ੍ਰਿਫਤਾਰੀ ਤੇ ਰਿਮਾਂਡ ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਮੰਨਦਿਆਂ ਪੁਰਕਾਯਸਥ ਨੂੰ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਟ੍ਰਾਇਲ ਕੋਰਟ ਦੇ ਸਾਹਮਣੇ ਜ਼ਮਾਨਤੀ ਬਾਂਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਰਸ਼ਦੀਪ ਖੁਰਾਣਾ ਨੇ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਕਹਿੰਦੇ ਆਏ ਹਾਂ ਕਿ ਉਸ ਖਿਲਾਫ ਸਾਰੀ ਕਾਰਵਾਈ ਗੈਰ-ਕਾਨੂੰਨੀ ਸੀ ਤੇ ਗ੍ਰਿਫਤਾਰੀ ਦਾ ਤਰੀਕਾ ਵੀ ਗੈਰ-ਕਾਨੂੰਨੀ ਸੀ।