Punjab Police ਮੁਲਾਜ਼ਮਾਂ ਦੇ ਬੱਚਿਆਂ ਦੇ ਨਾਲ-ਨਾਲ ਆਮ ਲੋਕਾਂ ਦੇ ਬੱਚੇ ਵੀ ਇਸ ਸਹੂਲਤ ਦਾ ਲਾਭ ਲੈ ਸਕਣਗੇ।
ਜਲੰਧਰ PAP ‘ਚ IAS, PCS ਤੇ ਹੋਰ ਸੇਵਾਵਾਂ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ। PAP ‘ਚ ਇਹ ਸਹੂਲਤ ਪਹਿਲੀ ਵਾਰ ਸ਼ੁਰੂ ਹੋਣ ਜਾ ਰਹੀ ਹੈ। ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਆਮ ਲੋਕਾਂ ਦੇ ਬੱਚੇ ਵੀ ਇਸ ਸਹੂਲਤ ਦਾ ਲਾਭ ਲੈ ਸਕਣਗੇ। ਪੰਜਾਬ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 50% ਤੇ ਦੂਜੇ ਬੱਚਿਆਂ ਲਈ 10% ਦੀ ਰਿਆਇਤ ਮਿਲੇਗੀ। ਏਡੀਜੀਪੀ ਐਮਐਫ ਫਾਰੂਕੀ ਨੇ ਦੱਸਿਆ ਕਿ ਕੋਚਿੰਗ ਕਲਾਸਾਂ 5 ਸਤੰਬਰ ਤੋਂ ਸ਼ੁਰੂ ਹੋਣਗੀਆਂ।