ਦਿੱਲੀ ਏਅਰਪੋਰਟ ਤੋਂ ਬਾਅਦ ਹੁਣ ਕਰਨਾਟਕ ਦੇ ਕਲਬੁਰਗੀ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਦਿੱਲੀ ਏਅਰਪੋਰਟ ਤੋਂ ਬਾਅਦ ਹੁਣ ਕਰਨਾਟਕ ਦੇ ਕਲਬੁਰਗੀ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਮੁਤਾਬਿਕ ਤਲਾਸ਼ੀ ਮੁਹਿੰਮ ਜਾਰੀ ਹੈ। ਇਹ ਧਮਕੀ ਸੋਮਵਾਰ ਨੂੰ ਈਮੇਲ ਰਾਹੀਂ ਦਿੱਤੀ ਗਈ ਹੈ। ਪੁਲਿਸ ਮੁਤਾਬਕ ਬੰਬ ਨਿਰੋਧਕ ਦਸਤਾ ਤੇ ਡਾਗ ਸਕੁਐਡ ਏਅਰਪੋਰਟ ਕੰਪਲੈਕਸ ‘ਚ ਬਾਰੀਕੀ ਨਾਲ ਜਾਂਚ ‘ਚ ਲੱਗੇ ਹੋਏ ਹਨ।
ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰਿਆ
ਕਲਬੁਰਗੀ ਪੁਲਿਸ ਕਮਿਸ਼ਨਰ ਚੇਤਨ ਆਰ ਨੇ ਦੱਸਿਆ ਕਿ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਸਵੇਰੇ ਅਣਪਛਾਤੀ ਆਈਡੀ ਤੋਂ ਈਮੇਲ ਮਿਲੀ। ਦਾਅਵਾ ਕੀਤਾ ਗਿਆ ਸੀ ਕਿ ਹਵਾਈ ਅੱਡੇ ‘ਤੇ ਬੰਬ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੰਬ ਦੀ ਧਮਕੀ ਦੀ ਸੂਚਨਾ ਮਿਲਦਿਆਂ ਹੀ ਬੰਬ ਨਿਰੋਧਕ ਦਸਤੇ ਨੂੰ ਤੁਰੰਤ ਮੌਕੇ ’ਤੇ ਭੇਜਿਆ ਗਿਆ। ਜਹਾਜ਼ ‘ਚ ਸਵਾਰ ਸਾਰੇ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ। ਹਵਾਈ ਅੱਡੇ ਦੇ ਸਾਰੇ ਸਟਾਫ਼ ਅਤੇ ਯਾਤਰੀਆਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਗਿਆ। ਕੰਪਲੈਕਸ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।