Tuesday, October 15, 2024
Google search engine
HomeDeshSri Harmandir Sahib 'ਚ ਲੱਗੇ ਨਿਸ਼ਾਨ ਸਾਹਿਬ 'ਤੇ ਕੇਸਰੀ ਚੋਲੇ ਦੀ ਥਾਂ...

Sri Harmandir Sahib ‘ਚ ਲੱਗੇ ਨਿਸ਼ਾਨ ਸਾਹਿਬ ‘ਤੇ ਕੇਸਰੀ ਚੋਲੇ ਦੀ ਥਾਂ ਚੜ੍ਹਾਏ ਬਸੰਤੀ ਰੰਗ ਦੇ ਚੋਲੇ

SGPC ਨੇ ਇਕ ਸਰਕੂਲਰ ਜਾਰੀ ਕਰ ਕੇ ਕਿਹਾ ਸੀ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਬਸੰਤੀ ਰੰਗ ਦੇ ਨਿਸ਼ਾਨ ਸਾਹਿਬ (Nishan Sahib) ਝੁਲਣੇ ਸ਼ੁਰੂ ਹੋ ਗਏ ਹਨ। ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ (Shiromani Committee) ਨੂੰ 15 ਜੁਲਾਈ ਨੂੰ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਦਲ ਕੇ ਬਸੰਤੀ ਜਾਂ ਸੁਰਮਈ ਕਰਨ ਦੇ ਦਿੱਤੇ ਹੁਕਮਾਂ ਨੂੰ ਪ੍ਰਸ਼ਾਸਨ ਨੇ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ।

ਜਥੇਦਾਰ ਰਘਬੀਰ ਸਿੰਘ (Jathedar Raghbir Singh) ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ੁੱਕਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਨਾਲ ਲੱਗਦੇ ਦੋਵੇਂ ਨਿਸ਼ਾਨ ਸਾਹਿਬਾਂ ’ਤੇ ਬਸੰਤੀ ਰੰਗ ਦੇ ਪੁਸ਼ਾਕੇ ਪਹਿਨਾਏ ਗਏ ਹਨ, ਜੋ ਮੀਰੀ-ਪੀਰੀ ਦੇ ਸਿਧਾਂਤ ਨੂੰ ਦਰਸਾਉਂਦੇ ਹਨ। ਸਕੱਤਰ ਪ੍ਰਤਾਪ ਸਿੰਘ ਅਨੁਸਾਰ ਬਾਕੀ ਗੁਰਦੁਆਰਾ ਸਾਹਿਬਾਨ ‘ਚ ਵੀ ਪ੍ਰਬੰਧਕਾਂ ਨੂੰ ਉਕਤ ਪ੍ਰਕਿਰਿਆ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਸਿੰਘ ਸਾਹਿਬਾਨ ਵੱਲੋਂ ਸਿੱਖ ਰਹਿਤ ਮਰਿਆਦਾ ਤੇ ਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਪਹਿਰਾਵੇ ਨੂੰ ਭਗਵੇਂ ਰੰਗ ਦੀ ਥਾਂ ਬਸੰਤੀ ਜਾਂ ਸੁਰਮਈ ਰੰਗ ਦਾ ਪਹਿਰਾਵਾ ਪਹਿਨਣ ਦੀ ਹਦਾਇਤ ਕੀਤੀ ਗਈ ਸੀ, ਜਿਸ ਦੀ ਪਾਲਣਾ ਕਰਦਿਆਂ ਬਲਵਿੰਦਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ 26 ਜੁਲਾਈ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਸਰਕੂਲਰ ਜਾਰੀ ਕਰ ਕੇ ਜ਼ਰੂਰੀ ਹੁਕਮ ਜਾਰੀ ਕੀਤੇ ਸਨ।

ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਕ ਸਰਕੂਲਰ ਜਾਰੀ ਕਰ ਕੇ ਕਿਹਾ ਸੀ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ 15 ਜੁਲਾਈ ਨੂੰ ਹੋਈ ਇਕੱਤਰਤਾ ’ਚ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕੀਤਾ ਸੀ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੀ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਅਨੁਸਾਰ ਬਸੰਤੀ ਜਾਂ ਸੁਰਮਈ ਹੋਵੇ।

ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਸੰਗਤ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਸੀ। ਇਸ ਉਪਰੰਤ 26 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਰਕੂਲਰ (ਨੰਬਰ 37309) ਜਾਰੀ ਕੀਤਾ।

ਇਸ ’ਚ ਸਪਸ਼ਟ ਤੌਰ ’ਤੇ ਲਿਖਿਆ ਗਿਆ ਹੈ ਕਿ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁੱਜੀ ਪੱਤਰਕਾ ਨੰ: ਅ:ਤ/24/206/17-07-2024 ਮੁਤਾਬਕ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਪ੍ਰਵਾਨ ਹੋਏ ਮਤਾ ਨੰ:03/15-07-2024 ਦੀ ਮਨਸ਼ਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਪੈਦਾ ਹੋਈ ਦੁਬਿਧਾ ਦੂਰ ਕਰਨ ਲਈ ਸਰਬ-ਸੰਮਤੀ ਨਾਲ ਫ਼ੈਸਲਾ ਹੋਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਯਾਦਾ ਦੀ ਰੋਸ਼ਨੀ ’ਚ ਸੰਗਤ/ਪ੍ਰਬੰਧਕ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments