Amritpal Singh ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਨੈਸ਼ਨਲ ਸਕਿਓਰਿਟੀ ਐਕਟ (NSA) ਖਿਲਾਫ਼ ਦਿੱਤੀ ਚੁਣੌਤੀ ਵਾਲੀ ਪਟੀਸ਼ਨ ‘ਤੇ ਬੁੱਧਵਾਰ ਯਾਨੀ ਅੱਜ ਸੁਣਵਾਈ ਹੋਈ ਜਿਸ ‘ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਕੋਰਟ ਨੇ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਕਿਹਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸਰਕਾਰ ਵੱਲੋਂ ਲਗਾਏ ਐੱਨਐੱਸਏ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਐੱਨਐੱਸਏ ਦੀ ਮਿਆਦ ਵਧਾਉਣ ਗ਼ੈਰ-ਸੰਵਿਧਾਨਕ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਚੁਣੌਤੀ ਨੂੰ ਲੈ ਕੇ ਸੁਣਵਾਈ ਹੋਈ ਸੀ ਪਰ ਪਟੀਸ਼ਨ ‘ਚ ਕਈ ਤਰ੍ਹਾਂ ਦੀਆਂ ਖਾਮੀਆਂ ਪਾਈਆਂ ਗਈਆਂ।
ਵਕੀਲ ਮੁਤਾਬਕ ਪਟੀਸ਼ਨ ‘ਚ ਅੰਮ੍ਰਿਤਪਾਲ ਦੇ ਮਾਤਾ-ਪਿਤਾ ਦੀ ਉਮਰ ਤੇ ਪਤਾ ਦਰੁਸਤ ਨਹੀਂ ਸਨ ਜਿਸ ਕਾਰਨ ਵਕੀਲ ਨੇ ਥੋੜ੍ਹਾ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਕੋਰਟ ਨੇ ਸੁਣਵਾਈ ਟਾਲ ਦਿੱਤੀ ਸੀ ਤੇ ਅਗਲੀ ਸੁਣੲਾਈ ਦੀ ਤਰੀਕ 31 ਜੁਲਾਈ ਤੈਅ ਕੀਤੀ ਸੀ।