ਅੱਜ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ।
ਦੁਪਹਿਰ ਨੂੰ ਪੰਜਾਬ ਚੋਣ ਕਮਿਸ਼ਨ ਪ੍ਰੈਸ ਕਾਨਫਰੰਸ ਕਰੇਗਾ। ਤਰੀਕਾਂ ਦੇ ਐਲਾਨ ਨਾਲ ਪੰਜਾਬ ਵਿਚ ਚੋਣ ਜ਼ਾਬਤਾ ਲੱਗ ਸਕਦਾ ਹੈ। ਜ਼ਿਕਰਯੋਗ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਹੋਣੀਆਂ ਹਨ।
ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ, ਉਪ ਮੁੱਖ ਕਾਰਜਕਾਰੀ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਮੀਟਿੰਗ ਕੀਤੀ।
ਇਸ ਦੌਰਾਨ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਚੋਣ ਤਿਆਰੀਆਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰਾਂ ਨੇ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲੈਣ ਦਾ ਭਰੋਸਾ ਦਿੱਤਾ। ਮੀਟਿੰਗ ਵਿਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਸੰਯੁਕਤ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ।